Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ
ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਥੋੜ੍ਹੀ ਦੇਰ ਤੱਕ ਮੀਡੀਆ ਦੇ ਰੂ-ਬ-ਰੂ ਹੋ ਰਹੇ ਹਨ। ਇਸ ਦੌਰਾਨ ਉਹ ਕਿਸੇ ਜ਼ਰੂਰੀ ਮੁੱਦੇ ਨੂੰ ਲੈ ਕੇ ਮੀਡੀਆ ਨੂੰ ਸੰਬੋਧਨ ਕਰਨਗੇ। ਪਰ ਇਸ ਦੇ ਨਾਲ ਹੀ ਪਹਿਲਾਂ ਇਹ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ 25 ਜੂਨ ਨੂੰ ਮੋਹਾਲੀ ਵਿੱਚ ਹੋਣ ਵਾਲੀ ਪ੍ਰੈਸ ਕਾਨਫਰੰਸ ਦਾ ਸਮਾਂ ਬਦਲ ਗਿਆ ਹੈ। ਪਹਿਲਾਂ ਇਹ ਪ੍ਰੈਸ ਕਾਨਫਰੰਸ ਦੁਪਹਿਰ 1:00 ਵਜੇ ਮੋਹਾਲੀ ਕਲੱਬ, ਫੇਜ਼-11, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਹੋਣੀ ਸੀ, ਪਰ ਹੁਣ ਇਸ ਦਾ ਸਮਾਂ ਬਦਲਣ ਤੋਂ ਬਾਅਦ ਇਹ ਪ੍ਰੈਸ ਕਾਨਫਰੰਸ ਦੁਪਹਿਰ 2:00 ਵਜੇ ਹੋਵੇਗੀ।
ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਕਿਸੇ ਅਹਿਮ ਅਤੇ ਜ਼ਰੂਰੀ ਮੁੱਦੇ ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਕਰਨਗੇ। ਹਾਲਾਂਕਿ ਪ੍ਰੈਸ ਕਾਨਫਰੰਸ ਦਾ ਵਿਸ਼ਾ ਅਜੇ ਸਾਹਮਣੇ ਨਹੀਂ ਆਇਆ, ਪਰ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਇਸ ਨੂੰ ਲੈ ਕੇ ਚਰਚਾ ਤੇਜ਼ ਹੈ। ਸਾਰੇ ਮੀਡੀਆ ਨੁਮਾਇੰਦਿਆਂ ਨੂੰ ਅਪਡੇਟ ਕੀਤੇ ਸਮੇਂ ਅਨੁਸਾਰ ਦੁਪਹਿਰ 2:00 ਵਜੇ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

Social Plugin