Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ

ਪੰਜਾਬ ਦੀ ਖੁਸ਼ਹਾਲੀ ਨੂੰ ਮੁੜ ਬਹਾਲ ਕਰਨ ਅਤੇ ਸੂਬੇ ਨੂੰ ਹਰਿਆ ਭਰਿਆ ਬਣਾਉਣ ਵਾਸਤੇ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 22 ਜੁਲਾਈ (ਵਿਸ਼ਵ ਵਾਰਤਾ);- ਵਾਤਾਵਰਣ ਸਥਿਰਤਾ ਅਤੇ ਹਰਿਆਵਲ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿਖੇ ਫ਼ਲਦਾਰ ਬੂਟੇ ਲਗਾਏ।

ਇਸ ਮੌਕੇ ਬੋਲਦਿਆਂ ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵਿੱਚ ਹੁਣ ਤੱਕ 40 ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਜਾਬ ਨੂੰ ਹਰਿਆ ਭਰਿਆ ਬਣਾਉਣਾ ਇੱਕ ਅਹਿਮ ਉਪਰਾਲਾ ਹੈ ਅਤੇ ਪੌਦੇ ਲਗਾਉਣ ਦੀ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ।

ਸਪੀਕਰ ਸੰਧਵਾਂ ਨੇ ਕਿਹਾ,”ਜੇਕਰ ਅਸੀਂ ਕੁਦਰਤ ਨਾਲ ਪਿਆਰ ਕਰਾਂਗੇ, ਤਾਂ ਕੁਦਰਤ ਵੀ ਸਾਨੂੰ ਉਹੀ ਪਿਆਰ ਵਾਪਸ ਕਰੇਗੀ।” ਉਨ੍ਹਾਂ ਨੇ ਮੌਜੂਦਾ ਸਮੇਂ ਨਿਯਮਿਤ ਪੌਦੇ ਲਗਾਉਣ ਦੀ ਅਹਿਮ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ‘ਗ੍ਰੀਨ ਪੰਜਾਬ’ ਬਣਾਉਣ ਲਈ ਹੁਣ ਸਭ ਨੂੰ ਮਿਲ ਕੇ ਕੰਮ ਕਰਨ ਦਾ ਸਮਾਂ ਆ ਗਿਆ ਹੈ।

ਸਪੀਕਰ ਨੇ ਅੱਗੇ ਕਿਹਾ ਕਿ ਸਥਾਈ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਵੱਧ ਤੋਂ ਵੱਧ ਰੁੱਖ ਲਗਾ ਕੇ, ਅਸੀਂ ਆਉਣ ਵਾਲੀਆਂ ਪੀੜ੍ਹੀਆਂ ਅਤੇ ਸਦੀਆਂ ਨੂੰ ਇੱਕ ਸਿਹਤਮੰਦ ਵਾਤਾਵਰਣ ਪ੍ਰਣਾਲੀ ਹੇਠ ਸੁਰੱਖਿਅਤ ਰੱਖ ਸਕਦੇ ਹਾਂ।

ਉਨ੍ਹਾਂ ਵੱਲੋਂ ਪੰਜਾਬ ਦੇ ਲੋਕਾਂ ਨੂੰ ਗੁਰਬਾਣੀ ਦੀਆਂ ਮੁੱਖ ਸਿੱਖਿਆਵਾਂ ਅਤੇ ਸਿੱਖ ਗੁਰੂਆਂ ਦੁਆਰਾ ਦਰਸਾਏ ਇਤਿਹਾਸਕ ਮਾਰਗ ਤੋਂ ਗੂੜ੍ਹੀ ਅਧਿਆਤਮਿਕ ਸੇਧ ਲੈ ਕੇ ਵਿਆਪਕ ਵਾਤਾਵਰਣ ਲਹਿਰ ਸ਼ੁਰੂ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਸੱਚੀ ਬ੍ਰਹਮਤਾ ਕੁਦਰਤ ਵਿੱਚ ਵੱਸਦੀ ਹੈ। ਹਰ ਮਨੁੱਖ, ਜਾਨਵਰ, ਪੌਦਾ ਅਤੇ ਰੁੱਖ ਸਰਵ ਸ਼ਕਤੀਮਾਨ ਦਾ ਜੀਵੰਤ ਪ੍ਰਗਟਾਵਾ ਹੈ।

ਸੂਬੇ ਵਿੱਚ ਘਟਦੇ ਜਾ ਰਹੇ ਵਾਤਾਵਰਣ ਸੰਤੁਲਨ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਪੀਕਰ ਨੇ ਦੱਸਿਆ ਕਿ ਪੰਜਾਬ ਦਾ ਜੰਗਲਾਤ ਖੇਤਰ ਘਟ ਕੇ 3 ਫ਼ੀਸਦ ਤੋਂ ਵੀ ਘੱਟ ਰਹਿ ਗਿਆ ਹੈ, ਜਿਸ ਲਈ ਤੁਰੰਤ ਸਮੂਹਿਕ ਯਤਨਾਂ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਹਰਿਆਲੀ ਅਤੇ ਬਨਸਪਤੀ ਦੀ ਘਾਟ ਸਮਾਜਿਕ ਬੁਰਾਈਆਂ ਦੇ ਵਾਧੇ ਨਾਲ ਜੁੜੀ ਹੋਈ ਹੈ, ਜੋ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਢਾਹ ਲਾਉਂਦੀ ਹੈ। ਕੁਦਰਤ ਦੀ ਕਦਰ ਅਤੇ ਸੰਭਾਲ ਸਮੁੱਚੇ ਭਾਈਚਾਰੇ ਲਈ ਬ੍ਰਹਮ ਦਇਆ, ਖੁਸ਼ਹਾਲੀ ਅਤੇ ਅਸੀਸਾਂ ਨੂੰ ਯਕੀਨੀ ਬਣਾਉਂਦੀ ਹੈ।

ਸ. ਸੰਧਵਾਂ ਨੇ ਦੱਸਿਆ ਕਿ ਸਾਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੋਂ ਸੇਧ ਲੈਣ ਦੀ ਲੋੜ ਹੈ, ਜਿਨ੍ਹਾਂ ਨੇ ਆਪ ਬਾਗ਼ ਲਗਾਏ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ। ਜੇਕਰ ਅਸੀਂ ਪੰਜਾਬ ਨੂੰ ਮੁੜ ਰੰਗਲਾ ਅਤੇ ਜੀਵੰਤ ਬਣਾਉਣਾ ਚਾਹੁੰਦੇ ਹਾਂ, ਤਾਂ ਸਾਨੂੰ ਸਭ ਤੋਂ ਪਹਿਲਾਂ ਸੂਬੇ ਨੂੰ ਹਰਿਆ-ਭਰਿਆ ਪੰਜਾਬ ਬਣਾਉਣਾ ਪਵੇਗਾ।

ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ, “ਜਿੱਥੇ ਵੀ ਅਤੇ ਜਦੋਂ ਵੀ ਮੌਕਾ ਮਿਲੇ, ਆਓ ਸਾਰੇ ਇੱਕਜੁੱਟ ਹੋ ਕੇ ਰੁੱਖ ਲਗਾਈਏ।” ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸਾਰੇ ਨਾਗਰਿਕ ਕੁਦਰਤ ਨਾਲ ਜੁੜੀਆਂ ਆਪਣੀਆਂ ਰਵਾਇਤੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ। ਉਨ੍ਹਾਂ ਕਿਹਾ ਕਿ ਪੰਜਾਬੀ ਟਿਕਾਊ ਵਾਤਾਵਰਣ ਨੂੰ ਯਕੀਨੀ ਬਣਾ ਸਕਦੇ ਹਨ ਜਿੱਥੇ ਕੁਦਰਤ ਵਧੇ-ਫੁੱਲੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਰੁੱਖ ਅਧੀਨ ਰਕਬੇ ਨੂੰ ਵਧਾ ਕੇ ਖੁਸ਼ਹਾਲ ਹੋਣਗੀਆਂ।