Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

 

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਮੰਦਭਾਗਾ ਹਾਦਸਾ ਵਾਪਰ ਗਿਆ। ਰਾਤ ਕਰੀਬ 11 ਵਜੇ ਇੱਕ ਮਕਾਨ ਦੇ ਕਮਰੇ ਦੀ ਛੱਤ ਅਚਾਨਕ ਡਿੱਗ ਪਈ, ਜਿਸ ਕਾਰਨ ਇੱਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਛੱਤ ਡਿੱਗਣ ਦੇ ਹਾਦਸੇ ਵਿੱਚ ਵੀਰਪਾਲ ਕੌਰ (40) ਅਤੇ ਉਸ ਦੇ 14 ਸਾਲਾ ਪੁੱਤਰ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ।

ਇਸ ਦੌਰਾਨ ਪਰਿਵਾਰ ਦੀਆਂ ਦੋ ਧੀਆਂ ਸਨਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਦੋਵਾਂ ਨੂੰ ਇਲਾਜ ਲਈ ਏਮਜ਼ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਪਰਿਵਾਰ ਦੇ ਮੁਖੀ ਧਰਮ ਸਿੰਘ ਉਰਫ਼ ਕਾਲਾ ਦਾ ਬਚਾਅ ਹੋ ਗਿਆ ਕਿਉਂਕਿ ਹਾਦਸੇ ਵੇਲੇ ਉਹ ਕਮਰੇ ਤੋਂ ਬਾਹਰ ਸੁੱਤਾ ਹੋਇਆ ਸੀ। ਧਰਮ ਸਿੰਘ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।