Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

 

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

– ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ (ਸਤੀਸ਼ ਕੁਮਾਰ ਪੱਪੀ):- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀਆਂ ਤਿੰਨ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕੀਤਾ ਗਿਆ। ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਪਿੰਡ ਚਿੱਲਾ, ਧੁਰਾਲੀ ਅਤੇ ਗਰੀਨ ਇਨਕਲੇਵ ਤੋਂ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਹਲਕਾ ਮੋਹਾਲੀ ਤੋਂ ਰੋਜ਼ਾਨਾ ਦੋ ਬੱਸਾਂ ਤੀਰਥ ਯਾਤਰਾ ਲਈ ਰਵਾਨਾ ਹੁੰਦੀਆਂ ਸਨ, ਪਰ ਸ਼ਰਧਾਲੂਆਂ ਦੀ ਲਗਾਤਾਰ ਵੱਧ ਰਹੀ ਗਿਣਤੀ ਅਤੇ ਰਜਿਸਟ੍ਰੇਸ਼ਨ ਵਿੱਚ ਆਏ ਵਾਧੇ ਨੂੰ ਦੇਖਦਿਆਂ ਹੁਣ ਤੀਜੀ ਬੱਸ ਵੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਯਾਤਰਾ ਨਾ ਸਿਰਫ਼ ਧਾਰਮਿਕ ਆਸਥਾ ਨੂੰ ਮਜ਼ਬੂਤ ਕਰਦੀ ਹੈ, ਸਗੋਂ ਆਪਸੀ ਭਾਈਚਾਰੇ ਅਤੇ ਸਾਂਝ ਨੂੰ ਵੀ ਹੋਰ ਪ੍ਰਫੁੱਲਤ ਕਰਦੀ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਖ਼ਾਸ ਤੌਰ ‘ਤੇ ਸੀਨੀਅਰ ਸਿਟੀਜ਼ਨਾਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾਂਦਾ ਹੈ। ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਹਰ ਬੱਸ ਵਿੱਚ ਡਾਕਟਰ ਅਤੇ ਗਾਈਡ ਦੀ ਵਿਵਸਥਾ ਕੀਤੀ ਗਈ ਹੈ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਹਲਕਾ ਮੋਹਾਲੀ ਤੋਂ 77ਵੀਂ, 78ਵੀਂ ਅਤੇ 79ਵੀਂ ਬੱਸ ਦੇ ਰੂਪ ਵਿੱਚ ਤਿੰਨ ਬੱਸਾਂ ਰਵਾਨਾ ਕੀਤੀਆਂ ਗਈਆਂ। ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਅਟਾਰੀ-ਵਾਘਾ ਸਰਹੱਦ ਦੇ ਦਰਸ਼ਨ ਕਰਨਗੇ। ਇਸ ਮੌਕੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਪਿੰਡ ਚਿੱਲਾ ਵਿਖੇ ਅਮਨ ਸਿੰਘ, ਸੰਤੋਖ ਸਿੰਘ, ਕੁਲਵੰਤ ਸਿੰਘ, ਕਾਕਾ ਸਿੰਘ, ਕੌਂਸਲਰ ਨਸੀਬ ਸਿੰਘ ਸੰਧੂ, ਹਰਿੰਦਰ ਪਾਲ ਸਿੰਘ, ਮਾਨ ਭੁਪਿੰਦਰ ਸਿੰਘ, ਜਰਨੈਲ ਸਿੰਘ, ਦਲਵੀਰ ਸਿੰਘ, ਚੰਨਾ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਪ੍ਰੀਤਮ ਸਿੰਘ, ਗੁਰਮੇਲ ਸਿੰਘ, ਸੰਤ ਸਿੰਘ, ਬਲਵੀਰ ਸਿੰਘ, ਭਜਨ ਸਿੰਘ, ਖੁਸ਼ਹਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਸਨ।