Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

 

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

ਅਜਨਾਲਾ, 20 ਜੁਲਾਈ (ਵਿਸ਼ਵ ਵਾਰਤਾ) – ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸੂਬਾ ਸਰਕਾਰ ਦੀ ਔਰਤਾਂ ਦੀ ਭਲਾਈ ਅਤੇ ਤਰੱਕੀ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੀਆਂ ਉਨ੍ਹਾਂ ਯੋਗ ਔਰਤਾਂ ਨੂੰ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਇਸ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਤੁਰੰਤ ਆਪਣਾ ਨਾਮ ਦਰਜ ਕਰਵਾਉਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਮਹੱਤਵਪੂਰਨ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਯੋਗ ਔਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਰਕਮ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਕ ਸਾਬਤ ਹੋਵੇਗੀ।

ਧਾਲੀਵਾਲ ਨੇ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਮੁੱਖ ਉਦੇਸ਼ ਔਰਤਾਂ ਨੂੰ ਵਧੇਰੇ ਖੁਦਮੁਖਤਿਆਰੀ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀਆਂ ਨਿੱਜੀ ਲੋੜਾਂ ਅਤੇ ਪਰਿਵਾਰ ਦੀ ਭਲਾਈ ਲਈ ਇਸ ਰਕਮ ਦੀ ਵਰਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨਾਲ ਉਹ ਮਾਣ-ਸਨਮਾਨ, ਆਤਮ-ਵਿਸ਼ਵਾਸ ਅਤੇ ਸੁਰੱਖਿਆ ਨਾਲ ਆਪਣਾ ਜੀਵਨ ਬਤੀਤ ਕਰ ਸਕਣ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਸਾਡਾ ਉਦੇਸ਼ ਅਜਿਹਾ ਸਮਾਜ ਸਿਰਜਣਾ ਹੈ, ਜਿੱਥੇ ਹਰ ਔਰਤ ਆਤਮਨਿਰਭਰ ਬਣੇ ਅਤੇ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰੇ। ਪ੍ਰਸ਼ਾਸਨ ਹਰ ਪੱਧਰ ’ਤੇ ਔਰਤਾਂ ਦੀ ਤਰੱਕੀ, ਸੁਰੱਖਿਆ ਅਤੇ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।”