Breaking: ਪੁਨਰ ਸੁਰਜੀਤ ਅਕਾਲੀ ਦਲ ‘ਚ ਵੱਡੀ ਬਗਾਵਤ: ਇੱਕ ਵੱਡੇ ਧੜੇ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਸਮਰਥਨ
ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ) – ਪੁਨਰ ਸੁਰਜੀਤ ਅਕਾਲੀ ਦਲ ਦੇ ਇੱਕ ਵੱਡੇ ਧੜੇ ਵੱਲੋਂ ਅੱਜ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਸਮਰਥਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਮਾਝਾ ਖੇਤਰ ਦੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਅਤੇ 15 ਲੀਡਰ ਆਪਣੇ ਸੈਂਕੜੇ ਸਾਥੀਆਂ ਸਮੇਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਸੀਨੀਅਰ ਲੀਡਰਸ਼ਿਪ ਅਤੇ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਵੀ ਮੌਜੂਦ ਸਨ।

ਜਥੇਬੰਦੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਕਬਾਲ ਸਿੰਘ ਸੰਧੂ ਕਰੀਬ 30 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਹਨ ਅਤੇ ਉਨ੍ਹਾਂ ਨੂੰ ਇੱਕ ਮਿਹਨਤੀ ਅਤੇ ਜੁਝਾਰੂ ਆਗੂ ਵਜੋਂ ਜਾਣਿਆ ਜਾਂਦਾ ਹੈ। ਜਥੇਬੰਦੀ ਨੇ ਦਾਅਵਾ ਕੀਤਾ ਕਿ ਇਕਬਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪੰਜਾਬ ਵਿੱਚ ਆਪਣਾ ਜਨ ਅਧਾਰ ਵਧਾਉਣ ਵਿੱਚ ਮਦਦ ਮਿਲੇਗੀ।

Social Plugin