Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

England ‘ਚ ਪੰਜਾਬੀ ਕੁੜੀ ਦਾ ਬੇਰਹਿਮੀ ਨਾਲ ਕਤਲ

 

England ‘ਚ ਪੰਜਾਬੀ ਕੁੜੀ ਦਾ ਬੇਰਹਿਮੀ ਨਾਲ ਕਤਲ

ਚੰਡੀਗੜ੍ਹ, 15 ਜੁਲਾਈ (ਵਿਸ਼ਵ ਵਾਰਤਾ) – ਇੰਗਲੈਂਡ ਵਿੱਚ ਪੰਜਾਬ ਦੀ ਇੱਕ ਜਵਾਨ ਕੁੜੀ ਦਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਮਲਾਵਰ ਨੇ ਕੁੜੀ ਦੇ ਪੇਟ ਵਿੱਚ ਪੰਜ ਵਾਰ ਚਾਕੂ ਮਾਰਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਿਰਨਦੀਪ ਕੌਰ ਵਜੋਂ ਹੋਈ ਹੈ ਜੋ ਕਿ ਤਰਨਤਾਰਨ ਦੀ ਰਹਿਣ ਵਾਲੀ ਸੀ। ਕਿਰਨਦੀਪ ਮੁਟਿਆਰ ਦੋ ਸਾਲ ਪਹਿਲਾਂ ਉੱਚ ਸਿੱਖਿਆ ਪ੍ਰਾਪਤ ਕਰਨ ਲਈ ਵਿਦਿਆਰਥੀ ਵੀਜ਼ੇ ‘ਤੇ ਇੰਗਲੈਂਡ ਗਈ ਸੀ। ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਉਸਨੂੰ ਵਰਕ ਪਰਮਿਟ ਮਿਲ ਗਿਆ ਅਤੇ ਉਹ ਕੀਤੇ ਨੌਕਰੀ ਕਰ ਰਹੀ ਸੀ।

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਅਜੇ ਤੱਕ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਬ੍ਰਿਟਿਸ਼ ਪੁਲਿਸ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰ ਦੀ ਭਾਲ ਕਰ ਰਹੀ ਹੈ।

ਇਸ ਸੰਬੰਧੀ ਮ੍ਰਿਤਕ ਕੁੜੀ ਦੇ ਪਿਤਾ, ਸੁਖਦੇਵ ਸਿੰਘ, ਨੇ ਕਿਹਾ ਕਿ ਪਰਿਵਾਰ ਨੇ ਆਪਣੀ ਧੀ ਨੂੰ ਜ਼ਮੀਨ ਵੇਚ ਕੇ ਇੰਗਲੈਂਡ ਭੇਜਿਆ ਸੀ। ਉਨ੍ਹਾਂ ਕਿਹਾ ਕਿ ਕਿਰਨਦੀਪ ਐਤਵਾਰ ਸਵੇਰੇ ਆਪਣੇ ਕਮਰੇ ਵਿੱਚ ਸੁੱਤੀ ਪਈ ਸੀ ਜਦੋਂ ਇੱਕ ਅਣਪਛਾਤਾ ਹਮਲਾਵਰ ਕਥਿਤ ਤੌਰ ‘ਤੇ ਕਮਰੇ ਵਿੱਚ ਦਾਖਲ ਹੋਇਆ ਅਤੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।