National: ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫ਼ੈਸਲੇ ਲਏ ਜਾਣ ਦੀ ਸੰਭਾਵਨਾ
ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ): ਅੱਜ 1 ਜੁਲਾਈ 2026 ਨੂੰ ਦਿੱਲੀ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ।
ਮੀਟਿੰਗ ਦੌਰਾਨ ਕੇਂਦਰ ਸਰਕਾਰ ਵੱਲੋਂ ਕਈ ਮਹੱਤਵਪੂਰਨ ਪ੍ਰਸਤਾਵਾਂ ਅਤੇ ਨੀਤੀਗਤ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਲਏ ਗਏ ਫ਼ੈਸਲਿਆਂ ਦੀ ਅਧਿਕਾਰਕ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਪਰ ਫਿਲਹਾਲ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਦਾ ਕੋਈ ਵੀ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਮੀਟਿੰਗ ਤੋਂ ਬਾਅਦ ਹੀ ਲਏ ਗਏ ਫ਼ੈਸਲਿਆਂ ਜਾਣਕਾਰੀ ਦਿੱਤੀ ਜਾਵੇਗੀ।

Social Plugin