Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

 

OTT ਤੋਂ ਫ਼ਿਲਮ ‘ਸਤਲੁਜ’ ਨੂੰ ਹਟਾਏ ਜਾਣ ‘ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ 

ਚੰਡੀਗੜ੍ਹ, 6 ਜੁਲਾਈ (ਵਿਸ਼ਵ ਵਾਰਤਾ) ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ’ਤੇ ਬਣੀ ਫ਼ਿਲਮ ‘ਪੰਜਾਬ ’95’ ਨੂੰ ਹਾਲ ਹੀ ਵਿੱਚ ਨਵੇਂ ਨਾਮ ‘ਸਤਲੁਜ’ ਨਾਲ ZEE5 OTT ਪਲੇਟਫਾਰਮ ’ਤੇ ਰਿਲੀਜ਼ ਕੀਤਾ ਗਿਆ ਸੀ। ਪਰ ਰਿਲੀਜ਼ ਦੇ ਮਹਿਜ਼ ਦੋ ਦਿਨਾਂ ਬਾਅਦ ਹੀ ਫ਼ਿਲਮ ‘ਸਤਲੁਜ’ ਨੂੰ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ ਹੈ।

ਇਸ ਅਚਾਨਕ ਹੋਈ ਕਾਰਵਾਈ ’ਤੇ ਮੁੱਖ ਅਦਾਕਾਰ ਦਿਲਜੀਤ ਦੋਸਾਂਝ ਨੇ ਵੱਡਾ ਬਿਆਨ ਦਿੱਤਾ ਹੈ। ਦਿਲਜੀਤ ਨੇ ਆਪਣੇ ਦਰਸ਼ਕਾਂ ਅਤੇ ਪ੍ਰਸ਼ੰਸਕਾਂ ਨੂੰ ਕਿਹਾ , ‘ਹੁਣ ਕੋਈ ਫ਼ਿਕਰ ਨਹੀਂ, ਸਭ ਨੇ ਡਾਊਨਲੋਡ ਕਰ ਲਈ ਹੈ। ਇੱਕ ਵਾਰ ਜਦੋਂ ਕੋਈ ਫ਼ਿਲਮ ਆ ਜਾਵੇ, ਉਹ ਖ਼ਤਮ ਨਹੀਂ ਹੋ ਸਕਦੀ।’ ਦਿਲਜੀਤ ਦੇ ਇਸ ਬਿਆਨ ਤੋਂ ਸਾਫ਼ ਹੈ ਕਿ ਫ਼ਿਲਮ ਭਾਵੇਂ ਅਧਿਕਾਰਤ ਤੌਰ ’ਤੇ ਹਟਾ ਦਿੱਤੀ ਗਈ ਹੋਵੇ, ਪਰ ਇਹ ਦਰਸ਼ਕਾਂ ਤੱਕ ਪਹੁੰਚ ਚੁੱਕੀ ਹੈ।