Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ
ਤਰਨਤਾਰਨ, 17 ਜੁਲਾਈ (ਵਿਸ਼ਵ ਵਾਰਤਾ) – ਤਰਨਤਾਰਨ ਜ਼ਿਲ੍ਹੇ ਦੇ ਪਿੰਡ ਰਾਣੀ ਵਾਲਾ ਵਿੱਚ ਜ਼ਹਿਰੀਲਾ ਪਦਾਰਥ ਖਾਣ ਨਾਲ ਦੋ ਮਾਸੂਮ ਸਕੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਛਾਣ ਗੁਰਨਿਸ਼ਾਨ ਸਿੰਘ (7 ਸਾਲ) ਅਤੇ ਗੁਰਧਾਨ ਸਿੰਘ (ਡੇਢ ਸਾਲ) ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਰਾਣੀ ਵਾਲਾ ਵਜੋਂ ਹੋਈ ਹੈ। ਜਦੋਂ ਬੱਚਿਆਂ ਦੀ ਹਾਲਤ ਵਿਗੜਨ ਲੱਗੀ ਤਾਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਗੁਰਨਿਸ਼ਾਨ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ, ਜਦੋਂ ਕਿ ਡੇਢ ਸਾਲ ਦੇ ਗੁਰਧਾਨ ਸਿੰਘ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਚੋਹਲਾ ਸਾਹਿਬ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਚੋਹਲਾ ਸਾਹਿਬ ਪੁਲਿਸ ਸਟੇਸ਼ਨ ਦੇ ਡਿਊਟੀ ਅਫ਼ਸਰ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਏਐਸਆਈ ਰਣਜੀਤ ਸਿੰਘ ਦੇ ਅਨੁਸਾਰ, ਮੁੱਢਲੀ ਜਾਂਚ ਵਿੱਚ ਕੋਈ ਜ਼ਹਿਰੀਲਾ ਪਦਰਾਥ ਖਾਣ ਦਾ ਸੰਕੇਤ ਮਿਲ ਰਿਹਾ ਹੈ, ਪਰ ਮੌਤ ਦਾ ਸਹੀ ਕਾਰਨ ਮੈਡੀਕਲ ਅਤੇ ਪੋਸਟਮਾਰਟਮ ਰਿਪੋਰਟਾਂ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਨੇ ਕਿਹਾ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Social Plugin