Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab CM ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

 

Punjab CM ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

– ਔਰਤਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਕੀਤੇ ਗਏ ਟ੍ਰਾਂਸਫਰ

ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਜਿਸ ਤਹਿਤ ਪੰਜਾਬ ਵਿੱਚ ਅੱਜ (1 ਜੁਲਾਈ ਤੋਂ) 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1100 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦੀ ਸ਼ੁਰੂਆਤ ਆਪਣੇ ਗ੍ਰਹਿ ਜ਼ਿਲ੍ਹਾ ਸੰਗਰੂਰ ਦੇ ਧੂਰੀ ਤੋਂ ਕੀਤੀ।

ਇਸ ਵਿੱਚ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਦਲਿਤ (ਐਸ.ਸੀ.) ਸ਼੍ਰੇਣੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਬੈਂਕ ਖਾਤਿਆਂ ‘ਚ ਟ੍ਰਾਂਸਫਰ ਕੀਤੇ ਗਏ। ਪਹਿਲੀ ਵਾਰ ਸਰਕਾਰ ਨੇ ਇਹ ਰਕਮ ਇਕੱਠੇ 3 ਮਹੀਨਿਆਂ ਦੀ ਦਿੱਤੀ ਹੈ। ਜਿਸ ਤਹਿਤ ਜਨਰਲ ਵਰਗ ਦੀਆਂ ਔਰਤਾਂ ਦੇ ਖਾਤਿਆਂ ਵਿੱਚ 3000 ਰੁਪਏ ਅਤੇ ਐਸ.ਸੀ. ਸ਼੍ਰੇਣੀ ਦੀਆਂ ਔਰਤਾਂ ਦੇ ਖਾਤਿਆਂ ਵਿੱਚ 4500 ਰੁਪਏ ਟ੍ਰਾਂਸਫਰ ਕਰ ਦਿੱਤੇ ਗਏ ਹਨ। ਇਸ ਤੋਂ ਬਾਅਦ ਹੁਣ ਆਏ ਮਹੀਨੇ ਔਰਤਾਂ ਦੇ ਖਾਤਿਆਂ ‘ਚ 1000 ਰੁਪਏ ਆਇਆ ਕਰਨਗੇ।