Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

 

Punjab ਕਾਂਗਰਸ ਦਾ ਕਾਟੋ-ਕਲੇਸ਼ ਵਧਿਆ, ਨਵਜੋਤ ਸਿੱਧੂ ਧੜੇ ਦੇ ਕਰੀਬੀ ਦੀ ਵੀ ਹੋਈ ਵਿਵਾਦ ‘ਚ ਐਂਟਰੀ

ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) – 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਹੋਰ ਵਧਦਾ ਦਿਖਾਈ ਦੇ ਰਿਹਾ ਹੈ। ਨਵਜੋਤ ਸਿੱਧੂ ਧੜੇ ਦੇ ਕਰੀਬੀ ਅਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੇ ਪਤੀ, ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਵੀ ਇਸ ਸਿਆਸੀ ਖਿੱਚਤਾਣ ਵਿੱਚ ਦਖ਼ਲ ਦਿੰਦਿਆਂ ਰਾਹੁਲ ਗਾਂਧੀ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਇੱਕ ਚਿੰਤਤ ਸ਼ੁਭਚਿੰਤਕ ਵਜੋਂ ਲਿਖ ਰਿਹਾ ਹਾਂ ਪਰ ਮੈਂ ਪਾਰਟੀ ਦਾ ਮੈਂਬਰ ਨਹੀਂ ਹੈ, ਅਤੇ ਕਦੇ ਨਹੀਂ ਬਣੇਗਾ, ਹਾਲਾਂਕਿ, ਮੇਰਾ ਪੂਰਾ ਪਰਿਵਾਰ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਕਾਂਗਰਸ ਪਾਰਟੀ ਦੀ ਰਾਜਨੀਤੀ ਵਿੱਚ ਸਰਗਰਮੀ ਨਾਲ ਜੁੜਿਆ ਹੋਇਆ ਹੈ। ਜਿਸ ਕਾਰਨ ਉਹ ਇਹ ਪੱਤਰ ਲਿਖ ਰਹੇ ਹਨ।

ਮੁਹੰਮਦ ਮੁਸਤਫਾ ਨੇ ਚਰਨਜੀਤ ਸਿੰਘ ਚੰਨੀ ਵੱਲੋਂ ਬੁਲਾਈ ਗਈ ਮੀਟਿੰਗ ਨੂੰ ਲੈ ਕੇ ਪਾਰਟੀ ਹਾਈਕਮਾਨ ‘ਤੇ ਵੀ ਸਵਾਲ ਚੁੱਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਹਾਈਕਮਾਨ ਵੱਲੋਂ ਸਮੇਂ ਸਿਰ ਫ਼ੈਸਲੇ ਨਾ ਲੈਣ ਕਾਰਨ ਪੈਦਾ ਹੋਏ ਹਨ।

ਇਸ ਦੇ ਨਾਲ ਹੀ ਮੁਸਤਫਾ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਉਹ ਆਪਣਾ ਅਹੁਦਾ ਛੱਡ ਕੇ ਅਗਲਾ ਫ਼ੈਸਲਾ ਹਾਈਕਮਾਨ ‘ਤੇ ਛੱਡਣ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਦੀ ਕਮਾਨ ਇੱਕ ਮਜ਼ਬੂਤ ਅਤੇ ਸਰਵਸੰਮਤੀ ਵਾਲੇ ਨੇਤਾ ਨੂੰ ਸੌਂਪੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਅਹੁਦਾ ਕਿਸੇ ਯੋਗ ਵਿਅਕਤੀ ਨੂੰ ਦੇਣਾ ਚਾਹੀਦਾ ਹੈ ਜਿਸ ਦੀ ਲੀਡਰਸ਼ਿਪ ਅੰਦਰ ਪਾਰਟੀ ਵਿਕਾਸ ਕਰੇ, ਨਾ ਕਿ ਉਸ ਲੀਡਰ ਨੂੰ ਦੇਣੀ ਚਾਹੀਦੀ ਹੈ ਕਿ ਉਹ ਦਬਾਅ ਪਾ ਕੇ ਇਹ ਅਹੁਦਾ ਪ੍ਰਾਪਤ ਕਰੇ।

ਦੂਜੇ ਪਾਸੇ, ਚੰਨੀ ਦੀ ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਵੀ ਆਪਣੇ ਸਮਰਥਕ ਆਗੂਆਂ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਨਾਲ ਸਪੱਸ਼ਟ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਸਿਆਸੀ ਟਕਰਾਅ ਹੋਰ ਤੇਜ਼ ਹੋ ਰਿਹਾ ਹੈ।