Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

 

ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ

ਅੰਮ੍ਰਿਤਸਰ, 13 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਗੁ: ਮਾਤਾ ਸਾਹਿਬ ਦੇਵਾਂ ਜੀ ਵਿਖੇ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸੁਖਬੀਰ ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।