ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ
ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਸੇਂਟ ਸੋਲਜਰ ਕਾਲਜ ਦੀ ਲੈਕਚਰਾਰ ਨੇਹਾ ਬੱਸੀ ਦੀ ਕਥਿਤ ਤੌਰ ’ਤੇ ਟਾਇਲਟ ਕਲੀਨਰ ਪਿਲਾ ਕੇ ਕੀਤੀ ਗਈ ਹੱਤਿਆ ਦੇ ਮਾਮਲੇ ਵਿੱਚ ਪੁਲਿਸ ਨੇ ਉਸਦੇ ਪਤੀ ਉਮੰਗ ਬੱਸੀ ਅਤੇ ਸੱਸ ਕੁਸੁਮ ਬੱਸੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਉਜੈਨ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਲੈਕਚਰਾਰ ਦੀ ਛੇ ਸਾਲ ਦੀ ਧੀ, ਜੋ ਉਨ੍ਹਾਂ ਦੇ ਨਾਲ ਸੀ, ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਗ੍ਰਿਫ਼ਤਾਰੀ ਦੀ ਰਸਮੀ ਪੁਸ਼ਟੀ ਅਜੇ ਨਹੀਂ ਕੀਤੀ ਗਈ। ਕਰਤਾਰਪੁਰ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਮਾਮਲੇ ’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ ਹੈ।

Social Plugin