Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

 


Ludhiana: ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਲੁਧਿਆਣਾ, 8 ਅਗਸਤ (ਵਿਸ਼ਵ ਵਾਰਤਾ) – ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਦਰਅਸਲ ਅਨੁਜ ਆਪਣੇ ਦੋਸਤ ਦੇ ਘਰ ਗਿਆ ਸੀ ਅਤੇ ਜਦੋਂ ਉਹ ਵਾਪਿਸ ਆ ਰਿਹਾ ਸੀ ਤਾਂ ਹਮਲਾਵਰਾਂ ਨੇ ਉਸਨੂੰ ਘੇਰ ਲਿਆ, ਉਸ ‘ਤੇ ਹਮਲਾ ਕਰ ਦਿੱਤਾ, ਪਹਿਲਾਂ ਉਸ ਦੀ ਕੁੱਟਮਾਰ ਕੀਤੀ ਫੇਰ ਉਸ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (25) ਵਜੋਂ ਹੋਈ ਹੈ।

ਕਤਲ ਦੀ ਇਹ ਸਾਰੀ ਵਾਰਦਾਤ ਇੱਕ ਸੀਸੀਟੀਵੀ ਕੈਮਰੇ ‘ਚ ਕੈਦ ਹੋ ਗਈ ਹੈ, ਜਿਸ ਵਿੱਚ ਮੁਲਜ਼ਮ ਉਸਨੂੰ ਕੁੱਟਦੇ ਹੋਏ ਦਿਖਾਈ ਦੇ ਰਹੇ ਹਨ। ਬਾਅਦ ‘ਚ ਗੋਲੀਆਂ ਚੱਲਣ ਦੀ ਆਵਾਜ਼ ਵੀ ਆਉਂਦੀ ਹੈ। ਰਿਪੋਰਟਾਂ ਅਨੁਸਾਰ, ਇਹ ਘਟਨਾ ਰਾਤ 11:30 ਵਜੇ ਦੇ ਕਰੀਬ ਸੁਭਾਸ਼ ਨਗਰ ਅਤੇ ਸੁੰਦਰ ਨਗਰ ਇਲਾਕਿਆਂ ਵਿੱਚ ਵਾਪਰੀ।

ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਟੀਮਾਂ ਬਣਾਈਆਂ ਗਈਆਂ ਹਨ। ਇਲਾਕੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਇਸ ਸਮੇਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।