Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ

 


ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਹੋਈ ਅਹਿਮ ਬੈਠਕ

ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ’ਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਇਸ ਸੰਬੰਧੀ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵੀ ਸਾਂਝੀ ਕੀਤੀ ਹੈ।

ਜਿਸ ‘ਚ ਉਨ੍ਹਾਂ ਲਿਖਿਆ ਕਿ “ਸ਼੍ਰੋਮਣੀ ਅਕਾਲੀ ਦਲ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚਲਦਾ ਹੈ, ਜਿਨ੍ਹਾਂ ਨੇ ਸਾਨੂੰ ਮਹਿਲਾਵਾਂ ਦੇ ਸਨਮਾਨ ਅਤੇ ਬਰਾਬਰੀ ਦਾ ਉਪਦੇਸ਼ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਆਪਣੇ ਹਾਊਸ ਵਿੱਚ ਮਹਿਲਾਵਾਂ ਲਈ ਰਾਖਵਾਂਕਰਨ ਦਾ ਪ੍ਰਬੰਧ ਕਰਕੇ ਇੱਕ ਮਿਸਾਲ ਕਾਇਮ ਕਰ ਚੁੱਕੀ ਹੈ।ਸੰਸਦ ਦੇ ਸਾਹਮਣੇ ਮੌਜੂਦ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਨੇ ਨਿਰਪੱਖ ਅਤੇ ਸਮਾਨਤਾ-ਅਧਾਰਿਤ ਹੱਦਬੰਦੀ (Delimitation) ਦੀ ਵੀ ਮੰਗ ਕੀਤੀ, ਜੋ ਸਾਰੇ ਸੂਬਿਆਂ ਨੂੰ ਬਰਾਬਰ ਦੀ ਨੁਮਾਇੰਦਗੀ ਯਕੀਨੀ ਬਣਾਏ।ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਸਦਨ ਵਿੱਚ ਰੱਖੇ ਗਏ ਸਾਰੇ ਸੂਬਿਆਂ ਦੀਆਂ ਸੀਟਾਂ ਵਿੱਚ ਇਕਸਾਰ 50% ਵਾਧੇ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਮਹਿਲਾ ਰਾਖਵਾਂਕਰਨ ਅਤੇ ਹੱਦਬੰਦੀ ਦੋਵੇਂ ਤੁਰੰਤ ਲਾਗੂ ਕੀਤੇ ਜਾਣੇ ਚਾਹੀਦੇ ਹਨ।”