Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

 


ਸੀਐੱਮ ਭਗਵੰਤ ਮਾਨ ਨੇ ਦਿੱਲੀ ‘ਚ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਕੀਤੀ ਮੁਲਾਕਾਤ

ਇਨ੍ਹਾਂ ਅਹਿਮ ਮੁੱਦਿਆਂ ‘ਤੇ ਹੋਈ ਚਰਚਾ

ਚੰਡੀਗੜ੍ਹ, 8 ਅਗਸਤ 2026 (ਵਿਸ਼ਵ ਵਾਰਤਾ) :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨਾਲ ਅਹਿਮ ਮੁਲਾਕਾਤ ਕੀਤੀ ਇਸ ਦੌਰਾਨ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ ਗਈ।

ਮਿਲੀ ਜਾਣਕਾਰੀ ਅਨੁਸਾਰ ਇਸ ਮੀਟਿੰਗ ‘ਚ ਸੂਬੇ ਦੇ ਬਿਜਲੀ ਖੇਤਰ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਸਾਰਥਕ ਅਤੇ ਹਾਂ-ਪੱਖੀ ਚਰਚਾ ਹੋਈ ਅਤੇ ਝੋਨੇ ਦੀ ਲਵਾਈ ਦੇ ਸਮੇਂ ਕਿਸਾਨਾਂ ਦੀ ਵਧੀ ਹੋਈ ਬਿਜਲੀ ਮੰਗ ਨੂੰ ਪੂਰਾ ਕਰਨ ਲਈ ਵਾਧੂ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਉਣ ਨਾਲ ਜੁੜੇ ਮੁੱਦਿਆਂ ‘ਤੇ ਵਿਸ਼ੇਸ਼ ਤੌਰ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਸੀ ਐਮ ਮਾਨ ਨੇ ਇਕ ਟਵੀਟ ਸਾਂਝਾ ਕਰ ਕਿਹਾ ਕਿ ” ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਜੀ ਨਾਲ ਇੱਕ ਅਹਿਮ ਮੁਲਾਕਾਤ ਹੋਈ, ਇਸ ਮੀਟਿੰਗ ਦੌਰਾਨ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੂਬੇ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਸਾਰਥਕ ਚਰਚਾ ਕੀਤੀ ਗਈ, ਪੰਜਾਬ ਦੇ ਹੱਕਾਂ ਦੀ ਡਟ ਕੇ ਪੈਰਵੀ ਕਰਨਾ ਅਤੇ ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣਾ ਹੀ ਸਾਡੀ ਮੁੱਖ ਤਰਜੀਹ ਹੈ।

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਮੁਲਾਕਾਤ ਤੋਂ ਬਾਅਦ ਇਕ ਐਕਸ ਪੋਸਟ ‘ਚ ਕਿਹਾ ਕਿ “ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਦਿੱਲੀ ਸਥਿਤ ਦਫ਼ਤਰ ਵਿੱਚ ਮੁਲਾਕਾਤ ਹੋਈ।ਇਸ ਮੌਕੇ ਸੂਬੇ ਦੇ ਬਿਜਲੀ ਖੇਤਰ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਸਾਰਥਕ ਅਤੇ ਹਾਂਪੱਖੀ ਚਰਚਾ ਹੋਈ। ਸੂਬੇ ਦੀਆਂ ਵੰਡ ਕੰਪਨੀਆਂ (ਡਿਸਕੌਮਜ਼) ਦੀ ਵਿੱਤੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਝੋਨੇ ਦੀ ਲਵਾਈ ਦੇ ਸਮੇਂ ਕਿਸਾਨਾਂ ਦੀ ਵਧੀ ਹੋਈ ਬਿਜਲੀ ਮੰਗ ਨੂੰ ਪੂਰਾ ਕਰਨ ਲਈ ਵਾਧੂ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਉਣ ਨਾਲ ਜੁੜੇ ਮੁੱਦਿਆਂ ‘ਤੇ ਵਿਸ਼ੇਸ਼ ਤੌਰ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।”