Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

 

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਵਿੱਚ ਚੱਲ ਰਹੇ ਹਨ 5000 ਤੋਂ ਵੱਧ ਸਕੂਲ ਪੋਸ਼ਣ ਬਾਗ ਅਤੇ ਆਂਗਣਵਾੜੀ ਪੋਸ਼ਣ ਵਾਟਿਕਾ ; ਓਂਟਾਰੀਓ ਵਪਾਰ ਵਿਕਾਸ ਮੰਤਰੀ ਨੀਨਾ ਤਾਂਗੜੀ ਨੇ ਪੰਜਾਬ ਤੋਂ ਸਬਜ਼ੀ ਨਿਰਯਾਤ ਦੀ ਕੀਤੀ ਵਕਾਲਤ

ਪੰਜਾਬ ਦੀਆਂ ਸਰਦ-ਰੁੱਤ ਉੱਚ-ਗੁਣਵੱਤਾ ਵਾਲੀਆਂ ਸਬਜ਼ੀਆਂ ਵਿੱਚ ਅਮਰੀਕਾ, ਕੈਨੇਡਾ, ਜਾਪਾਨ ਅਤੇ ਆਸਟ੍ਰੇਲੀਆ ਨਿਰਯਾਤ ਹੋਣ ਦੀ ਭਾਰੀ ਸੰਭਾਵਨਾ: ਪੀ.ਐਸ.ਐਫ.ਸੀ. ਚੇਅਰਮੈਨ

ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਖੇਤੀਬਾੜੀ ਅਤੇ ਪੋਸ਼ਣ ਮਾਡਲ ਨੂੰ ਆਲਮੀ ਨਕਸ਼ੇ ’ਤੇ ਪੇਸ਼ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਦੇ ਓਂਟਾਰੀਓ ਵਿਖੇ ‘ਪੰਜਾਬ ਦੇ ਭੋਜਨ ਅਤੇ ਪੋਸ਼ਣ ਸੁਰੱਖਿਆ ਦਾ ਵਿਸ਼ਵੀਕਰਨ’ ਵਿਸ਼ੇ ’ਤੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਵਿੱਚ ਸੂਬੇ ਦੀ ਵੱਡੇ ਪੱਧਰ ’ਤੇ ਚੱਲ ਰਹੀ ਨਿਊਟ੍ਰੀਸ਼ਨ ਗਾਰਡਨ (ਪੋਸ਼ਣ ਬਗ਼ੀਚੀਆਂ) ਮੁਹਿੰਮ ਅਤੇ ਪੰਜਾਬ ਦੀਆਂ ਸਰਦ ਰੁੱਤ ਸਬਜ਼ੀਆਂ ਦੀਆਂ ਅਥਾਹ ਨਿਰਯਾਤ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਨਿਊਟ੍ਰੀਸ਼ਲ ਗਾਰਡਨ (ਪੋਸ਼ਣ ਬਗੀਚੀਆਂ) ਅਤੇ ਆਂਗਣਵਾੜੀ ਪੋਸ਼ਣ ਵਾਟਿਕਾ ਵਰਗੀਆਂ ਪਹਿਲਕਦਮੀਆਂ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰ ਰਹੀਆਂ ਹਨ ਉੱਥੇ ਹੀ ਸਰਦੀਆਂ ਦੀਆਂ ਸਬਜ਼ੀਆਂ ਵਿੱਚ ਪੰਜਾਬ ਦੇ ਕਿਸਾਨਾਂ ਲਈ ਆਲਮੀ ਬਾਜ਼ਾਰਾਂ ਵਿੱਚ ਨਵੇਂ ਰਾਹ ਖੋਲ੍ਹਣ ਦੀ ਭਾਰੀ ਸੰਭਾਵਨਾ ਹੈ।

ਇਸ ਮੌਕੇ ਸ਼੍ਰੀਮਤੀ ਨੀਨਾ ਤਾਂਗੜੀ, ਵਪਾਰ ਵਿਕਾਸ ਮੰਤਰੀ, ਓਂਟਾਰੀਓ ਸਰਕਾਰ ਅਤੇ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਆਪਣੇ ਭਾਸ਼ਣ ਵਿੱਚ ਭਾਰਤ ਸਰਕਾਰ ਦੇ ਸਾਬਕਾ ਖੇਤੀਬਾੜੀ ਕਮਿਸ਼ਨਰ ਡਾ. ਗੁਰਬਚਨ ਸਿੰਘ ਨੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਨਕਦੀ ਫਸਲਾਂ, ਵਪਾਰਕ ਫਸਲਾਂ ਅਤੇ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਣਕ ਅਤੇ ਚੌਲਾਂ ਸਮੇਤ ਫਸਲਾਂ ਵਿੱਚ ਜੈਵਿਕ-ਫੋਰਟੀਫਿਕੇਸ਼ਨ ਅਪਣਾਉਣ ਅਤੇ ਜ਼ਿੰਕ, ਆਇਰਨ ਅਤੇ ਮੈਗਨੀਸ਼ੀਅਮ ਵਰਗੇ ਸੂਖਮ ਪੌਸ਼ਟਿਕ ਤੱਤਾਂ ਨੂੰ ਵਧਾਉਣ ਦੀ ਸਲਾਹ ਵੀ ਦਿੱਤੀ।

ਇਕੱਠ ਨੂੰ ਸੰਬੋਧਨ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਭਾਈਵਾਲਾਂ ਨੂੰ ਪੰਜਾਬ ਵਿੱਚ ਚੱਲ ਰਹੀ ’ਪੋਸ਼ਣ ਬਾਗ ਮੁਹਿੰਮ’ ਬਾਰੇ ਜਾਣੂੰ ਕਰਵਾਇਆ। ਇਸ ਪਹਿਲਕਦਮੀ ਤਹਿਤ, ਸਿੱਖਿਆ ਵਿਭਾਗ ਦੇ ਸਹਿਯੋਗ ਨਾਲ, ਰਾਜ ਦੇ 5000 ਤੋਂ ਵੱਧ ਸਕੂਲਾਂ ਨੂੰ ਜੜੀ-ਬੂਟੀਆਂ, ਸਬਜ਼ੀਆਂ ਅਤੇ ਫਲਾਂ ਦੇ ਬਾਗ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ। ਇਨ੍ਹਾਂ ਬਾਗਾਂ ਤੋਂ ਪੈਦਾ ਹੋਣ ਵਾਲੀ ਉਪਜ ਨੂੰ ਮਿਡ-ਡੇਅ ਮੀਲ ਵਿੱਚ ਵੀ ਵਰਤਿਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ 0-3 ਅਤੇ 3-6 ਸਾਲ ਦੀ ਉਮਰ ਦੇ ਬੱਚਿਆਂ ਦੇ ਨਾਲ-ਨਾਲ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਦੀ ਨਰੋਈ ਸਿਹਤ ਨੂੰ ਯਕੀਨੀ ਬਣਾਉਣ ਲਈ ਫੂਡ ਕਮਿਸ਼ਨ ਦੀ ਸਲਾਹ ’ਤੇ ਆਂਗਣਵਾੜੀਆਂ ਵਿੱਚ ’ਪੋਸ਼ਣ ਵਾਟਿਕਾ’ ਸਥਾਪਤ ਕੀਤੇ ਜਾ ਰਹੇ ਹਨ।

ਆਪਣੇ ਸੰਬੋਧਨ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਬਕਾ ਸਹਾਇਕ ਸਕੱਤਰ ਅਤੇ ਮੌਜੂਦਾ ਸਮੇਂ ਵਿੱਚ ਪੰਜਾਬ ਟਰੇਡ ਪ੍ਰਮੋਸ਼ਨ ਕੌਂਸਲ (ਪੀਟੀਪੀਸੀ) ਦੀ ਚੇਅਰਪਰਸਨ ਸ਼੍ਰੀਮਤੀ ਕੰਚਨ ਸ਼ਰਮਾ ਨੇ ਲੋਕਾਂ ਨੂੰ ਚੰਗੀ ਸਿਹਤ ਬਣਾਈ ਰੱਖਣ ਲਈ ਪੌਸ਼ਟਿਕ ਖੁਰਾਕ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੀ ਖੁਰਾਕ ਵਿੱਚ ਨਮਕ ਦੀ ਮਾਤਰਾ ਨੂੰ ਰੋਜ਼ਾਨਾ 1 ਗ੍ਰਾਮ ਅਤੇ ਤੇਲ ਦੀ ਮਾਤਰਾ ਨੂੰ 10 ਗ੍ਰਾਮ ਘਟਾਉਣ ਦੀ ਅਪੀਲ ਕੀਤੀ।

ਫੂਡ ਸੇਫਟੀ ਅਫਸਰ ਸ਼੍ਰੀ ਸੌਰਵਦੀਪ ਅਤੇ ਕੁਆਲਿਟੀ ਕੰਟਰੋਲ ਮਾਹਿਰ ਸ਼੍ਰੀ ਕਮਲਜੀਤ ਸਿੰਘ ਸਿੱਧੂ ਨੇ ਭੋਜਨ ਦੀ ਗੁਣਵੱਤਾ ਅਤੇ ਬਿਹਤਰ ਪੈਕੇਜਿੰਗ ਮਿਆਰਾਂ ਨੂੰ ਯਕੀਨੀ ਬਣਾਉਣ ਦੀ ਵਕਾਲਤ ਕੀਤੀ।

ਮੰਤਰੀ ਨੀਨਾ ਤਾਂਗੜੀ ਨੇ ਫੂਡ ਪ੍ਰੋਸੈਸਿੰਗ, ਫੂਡ ਐਕਸਪੋਰਟ ਅਤੇ ਸਬਜ਼ੀਆਂ ਵਿੱਚ ਓਂਟਾਰੀਓ ਅਤੇ ਪੰਜਾਬ ਸਰਕਾਰਾਂ ਵਿਚਕਾਰ ਚੱਲ ਰਹੇ ਸਹਿਯੋਗ ’ਤੇ ਚਾਨਣਾ ਪਾਇਆ। ਉਨ੍ਹਾਂ ਯਾਦ ਕੀਤਾ ਕਿ ਛੇ ਮਹੀਨੇ ਪਹਿਲਾਂ, ਸਰਹਿੰਦ, ਫਤਿਹਗੜ੍ਹ ਸਾਹਿਬ ਦੇ ਪੈਗਰੋ ਫਰੋਜ਼ਨ ਫੂਡਜ਼ ਵੱਲੋਂ ਫ੍ਰੋਜ਼ਨ ਫਲ, ਬ੍ਰੋਕਲੀ, ਫੁੱਲ ਗੋਭੀ, ਗਾਜਰ ਅਤੇ ਆਲੂ ਦਾ 24 ਟਨ ਦਾ ਕੰਟੇਨਰ ਅਜ਼ਮਾਇਸ਼ੀ ਅਧਾਰ ਤੇ ਟਰਾਂਟੋ ਭੇਜਿਆ ਗਿਆ ਸੀ। ਚੰਗੀ ਗੁਣਵੱਤਾ ਕਾਰਨ ਇਸ ਦਾ ਆਰਡਰੁ ਦੁਬਾਰਾ ਦਿੱਤਾ ਗਿਆ ਹੈ।

ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਸਰਦੀਆਂ ਦੀਆਂ ਸਬਜ਼ੀਆਂ ਬਹੁਤ ਚੰਗੀ ਗੁਣਵੱਤਾ ਦੀਆਂ ਹਨ। ਅਪ੍ਰੈਲ ਤੋਂ ਸਤੰਬਰ ਤੱਕ ਗਰਮੀਆਂ ਦੇ ਮੌਸਮ ਦੌਰਾਨ ਕੁਦਰਤੀ ਤੌਰ ’ਤੇ ਕੀੜੇ ਮਰ ਜਾਂਦੇ ਹਨ ਇਸ ਲਈ ਉਪਜ ਇੰਡੋਨੇਸ਼ੀਆ, ਫਿਲੀਪੀਨਜ਼, ਜਾਪਾਨ, ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਵਰਗੇ ਬਾਜ਼ਾਰਾਂ ਵਿੱਚ ਨਿਰਯਾਤ ਲਈ ਢੁਕਵੀਂ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪੰਜਾਬ ਦੇ ਕਿਸਾਨ ਭਾਈਚਾਰੇ ਨੂੰ ਆਰਥਿਕ ਹੁਲਾਰਾ ਮਿਲੇਗਾ ਸਗੋਂ ਕੀਮਤੀ ਵਿਦੇਸ਼ੀ ਮੁਦਰਾ ਵੀ ਦੇਸ਼ ਵਿੱਚ ਆਵੇਗੀ।