Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

 

ED ਵੱਲੋਂ IAS ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ ਸੰਮਨ

ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ)  ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਕੈਡਰ ਦੀ ਆਈਏਐਸ ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ 18 ਅਗਸਤ ਨੂੰ ਪੁੱਛਗਿੱਛ ਦੇ ਲਈ ਤਲਬ ਕੀਤਾ ਗਿਆ ਹੈ। ਇਹ ਸੰਮਨ ਮੋਹਾਲੀ ਦੇ ਸਨਟੇਕ ਸਿਟੀ ਪ੍ਰੋਜੈਕਟ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜਾਰੀ ਕੀਤਾ ਗਿਆ ਹੈ।

ਮੋਹਾਲੀ ਦੇ ਸੰਨਟੈਕ ਸਿਟੀ ਮੈਗਾ ਪ੍ਰੋਜੈਕਟ ਦੀ ਜਾਂਚ ਦੇ ਸਿਲਸਿਲੇ ਵਿੱਚ ਕੰਵਲਪ੍ਰੀਤ ਬਰਾੜ ਨੂੰ 18 ਅਗਸਤ ਨੂੰ ਤਲਬ ਕੀਤਾ ਗਿਆ ਹੈ। ਪ੍ਰੋਜੈਕਟ ਲਈ ਸੋਧੇ ਹੋਏ ਸੀਐਲਯੂ (ਜ਼ਮੀਨ ਦੀ ਵਰਤੋਂ ਵਿੱਚ ਬਦਲਾਅ) ਦੀ ਮਨਜ਼ੂਰੀ ਅਤੇ ਇਸ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੌਰਾਨ ਅਧਿਕਾਰੀ ਨੂੰ ਸੰਮਨ ਭੇਜਿਆ ਗਿਆ ਹੈ। ਏਜੰਸੀ ਇਸੇ ਮਾਮਲੇ ’ਚ ਕੰਵਲ ਪ੍ਰੀਤ ਬਰਾੜ ਤੋਂ ਪੁੱਛਗਿੱਛ ਕਰੇਗੀ।