Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

 

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਨੇ ‘ਮਿਸ਼ਨ 117’ ਤਹਿਤ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਰਣਨੀਤੀ ਬਣਾਈ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਬੀ.ਐਲ. ਸੰਤੋਸ਼ ਬੀਤੇ ਦਿਨ ਤੋਂ ਪੰਜਾਬ ਦੇ ਦੋ ਦਿਨਾਂ ਦੇ ਦੌਰੇ ‘ਤੇ ਹਨ ਅਤੇ ਉਨ੍ਹਾਂ ਨੇ ਪਟਿਆਲਾ ਅਤੇ ਬਠਿੰਡਾ ਵਿੱਚ ਪਾਰਟੀ ਦੀਆਂ ਸੰਗਠਨਾਤਮਕ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ‘ਤੇ ਚਰਚਾ ਕੀਤੀ ਗਈ।

ਉਹ ਅੱਜ 25 ਅਗਸਤ ਨੂੰ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ ਵੀ ਖੇਤਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਜਨਰਲ ਸਕੱਤਰਾਂ ਨਾਲ ਇੱਕ ਵੱਖਰੀ ਮੀਟਿੰਗ ਵੀ ਰੱਖੇ ਜਾਣ ਦੀ ਯੋਜਨਾ ਹੈ।

ਭਾਜਪਾ ਦਾ ਟੀਚਾ ਪੰਜਾਬ ਵਿੱਚ ਪੂਰਨ ਬਹੁਮਤ ਨਾਲ ਸਰਕਾਰ ਬਣਾਉਣਾ ਹੈ। ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਇਹ ਸੰਗਠਨਾਤਮਕ ਮੁਹਿੰਮ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਰਕਰਾਂ ਵਿੱਚ ਜੋਸ਼ ਭਰਨ ਦੇ ਨਾਲ-ਨਾਲ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮ ਪਹੁੰਚਾਉਣ ਲਈ ਵੀ ਅਹਿਮ ਮੰਨੀ ਜਾ ਰਹੀ ਹੈ।

ਭਾਜਪਾ ਨੇ ਕਿਹਾ ਹੈ ਕਿ ਪਾਰਟੀ ਪੰਜਾਬ ਵਿੱਚ ਬਦਲਾਅ ਲਿਆਉਣ ਲਈ ਵਚਨਬੱਧ ਹੈ ਅਤੇ ‘ਮਿਸ਼ਨ 117’ ਨੂੰ ਸਫਲ ਬਣਾਉਣ ਲਈ ਸੂਬੇ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਆਪਣੀ ਪਕੜ ਮਜ਼ਬੂਤ ਕਰਨ ‘ਤੇ ਕੰਮ ਕਰੇਗੀ।