Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

 


Punjab: Punjab: ਤੇਜ਼ ਰਫ਼ਤਾਰ ਕਾਰ ਨੇ 4 ਕਾਂਵੜੀਆਂ ਨੂੰ ਕੁਚਲਿਆ, ਤਿੰਨ ਦੀ ਮੌਕੇ ‘ਤੇ ਹੀ ਮੌਤ

ਚੰਡੀਗੜ੍ਹ, 9 ਅਗਸਤ (ਵਿਸ਼ਵ ਵਾਰਤਾ): ਸ਼ਿਵਰਾਤਰੀ ਲਈ ਗੰਗੋਤਰੀ ਤੋਂ ਗੰਗਾ ਜਲ ਲੈ ਕੇ ਵਾਪਸ ਆ ਰਹੇ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਦੇ ਤਿੰਨ ਕਾਂਵੜੀਆਂ ਦੀ ਹਾਦਸੇ ਵਿੱਚ ਮੌਤ ਹੋ ਗਈ, ਜਦੋਂ ਕਿ ਇੱਕ ਗੰਭੀਰ ਜ਼ਖਮੀ ਹੋ ਗਿਆ ਹੈ। ਉਨ੍ਹਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਸੜਕ ਕਿਨਾਰੇ ਪੈਦਲ ਜਾ ਰਹਿਆਂ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਸਰਹਿੰਦ ਅਤੇ ਮੰਡੀ ਗੋਬਿੰਦਗੜ੍ਹ ਵਿਚਕਾਰ ਹਾਈਵੇਅ ‘ਤੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਦੇਰ ਰਾਤ ਵਾਪਰਿਆ।

ਮ੍ਰਿਤਕਾਂ ਦੀ ਪਛਾਣ ਜਗਦੀਸ਼ ਮਿੱਤਲ (40), ਮਹਿੰਦਰ ਪਾਲ (43) ਅਤੇ ਦੀਪਕ ਕੁਮਾਰ (42) ਵਜੋਂ ਹੋਈ ਹੈ। ਇਸ ਤੋਂ ਬਿਨਾਂ ਮੁਕੇਸ਼ ਗੋਇਲ ਇਸ ਹਾਦਸੇ ‘ਚ ਗੰਭੀਰ ਜ਼ਖਮੀ ਹੋ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਾਂਵੜੀਏ ਸ਼ਿਵਰਾਤਰੀ ਲਈ ਗੰਗੋਤਰੀ ਤੋਂ ਗੰਗਾ ਜਲ ਲੈ ਕੇ ਵਾਪਸ ਆ ਰਹੇ ਸਨ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ, ਸ਼ਿਵ ਤ੍ਰਿਲੋਕੀ ਨਾਥ ਕੰਵਰ ਸੰਘ ਦੇ ਨਾਲ ਗਏ ਪੀਬੀਜੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਲਿਕ ਨੇ ਦੱਸਿਆ ਕਿ ਇਹ ਹਾਦਸਾ ਰਾਤ ਨੂੰ ਸਰਹਿੰਦ ਅਤੇ ਮੰਡੀ ਗੋਬਿੰਦਗੜ੍ਹ ਵਿਚਕਾਰ ਹਾਈਵੇਅ ‘ਤੇ ਵਾਪਰਿਆ।