Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ
ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਦੌਰੇ ’ਤੇ ਜਾਣਗੇ। ਇਸ ਦੌਰਾਨ ਦੋਵੇਂ ਆਗੂ ਜੇਲ੍ਹ ਵਿੱਚ ਬੰਦ ‘ਆਪ’ ਵਿਧਾਇਕ ਚੇਤਰ ਵਸਾਵਾ ਨਾਲ ਮੁਲਾਕਾਤ ਕਰਨਗੇ।
ਚੇਤਰ ਵਸਾਵਾ ਗੁਜਰਾਤ ਦੇ ਡੇਡੀਆਪਾੜਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਮਾਨ ਅਤੇ ਕੇਜਰੀਵਾਲ ਦੀ ਇਹ ਮੁਲਾਕਾਤ ਸਿਆਸੀ ਤੌਰ ’ਤੇ ਵੀ ਅਹਿਮ ਮੰਨੀ ਜਾ ਰਹੀ ਹੈ। ਦੌਰੇ ਦੌਰਾਨ ਪਾਰਟੀ ਆਗੂਆਂ ਵੱਲੋਂ ਚੇਤਰ ਵਸਾਵਾ ਨਾਲ ਮੌਜੂਦਾ ਮਾਮਲੇ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ਬਾਰੇ ਗੱਲਬਾਤ ਕੀਤੇ ਜਾਣ ਦੀ ਸੰਭਾਵਨਾ ਹੈ।

Social Plugin