Punjab ਗਵਰਨਰ ਨੂੰ ਮਿਲਣਗੇ CM ਭਗਵੰਤ ਮਾਨ
ਚੰਡੀਗੜ੍ਹ,12 ਅਗਸਤ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਉਨ੍ਹਾਂ ਵੱਲੋਂ ਕਿਉਂ ਮੁਲਾਕਾਤ ਕੀਤੀ ਜਾ ਰਹੀ ਹੈ ਇਸ ਸਬੰਧੀ ਅਜੇ ਵੇਰਵੇ ਸਾਹਮਣੇ ਨਹੀਂ ਆਏ ਹਨ।
ਸੂਤਰਾਂ ਮੁਤਾਬਕ ਮੁਲਾਕਾਤ ਦੌਰਾਨ ਜਗਤਾਰ ਸਿੰਘ ਹਵਾਰਾ ਨਾਲ ਜੁੜੇ ਮਾਮਲੇ ਸਮੇਤ ਸੂਬੇ ਦੇ ਹੋਰ ਅਹਿਮ ਪ੍ਰਸ਼ਾਸਨਿਕ ਅਤੇ ਕਾਨੂੰਨੀ ਮੁੱਦੇ ਵੀ ਵਿਚਾਰੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ, ਲੰਬਿਤ ਮਾਮਲਿਆਂ ਅਤੇ ਪੰਜਾਬ ਨਾਲ ਸਬੰਧਤ ਹੋਰ ਮੁੱਦਿਆਂ ’ਤੇ ਵੀ ਗਵਰਨਰ ਨਾਲ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
CM ਮਾਨ ਅਤੇ ਗਵਰਨਰ ਵਿਚਕਾਰ ਹੋਣ ਵਾਲੀ ਇਸ ਮੁਲਾਕਾਤ ਨੂੰ ਪੰਜਾਬ ਦੀ ਮੌਜੂਦਾ ਸਿਆਸੀ ਅਤੇ ਪ੍ਰਸ਼ਾਸਨਿਕ ਸਥਿਤੀ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।
Social Plugin