Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

 

Punjab: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਇੱਕ ਦੀ ਮੌਤ, ਤਿੰਨ ਜ਼ਖਮੀ

ਕਪੂਰਥਲਾ, 23 ਅਗਸਤ (ਵਿਸ਼ਵ ਵਾਰਤਾ) – ਨਡਾਲਾ-ਬੇਗੋਵਾਲ ਸੜਕ ’ਤੇ ਤਲਵੰਡੀ ਕੂਕਾ ਅੱਡੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਮ੍ਰਿਤਕ ਦੀ ਪਛਾਣ ਜਰਨੈਲ ਸਿੰਘ ਵਾਸੀ ਤਲਵੰਡੀ ਕੂਕਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਰਜੀਤ ਸਿੰਘ ਵਾਸੀ ਤਲਵੰਡੀ ਕੂਕਾ ਨੇ ਦੱਸਿਆ ਕਿ ਉਸ ਦਾ ਚਾਚਾ ਜਰਨੈਲ ਸਿੰਘ (65) ਆਪਣੀ ਬੇਟੀ ਅਮਨਪ੍ਰੀਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਨਡਾਲਾ ਵੱਲ ਜਾ ਰਿਹਾ ਸੀ। ਇਸ ਦੌਰਾਨ ਨਡਾਲਾ ਵੱਲੋਂ ਆ ਰਹੇ ਮੋਟਰਸਾਈਕਲ ਨੰਬਰ ’ਤੇ ਸਵਾਰ ਦੋ ਨੌਜਵਾਨਾਂ ਸੋਮਾ ਅਤੇ ਵੰਸ਼ (18-20 ਸਾਲ) ਵਾਸੀ ਸਲੇਮਪੁਰ ( ਹੁਸ਼ਿਆਰਪੁਰ ) ਨਾਲ ਉਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਬੇਟੀ ਅਮਨਪ੍ਰੀਤ ਕੌਰ ਸਮੇਤ ਦੂਜੇ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ।

ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਕਿ ਦੂਜੇ ਮੋਟਰਸਾਈਕਲ ਸਵਾਰ ਨੌਜਵਾਨ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿੱਚ ਸਨ। ਇਸ ਦੋਸ਼ ਦੀ ਪੁਸ਼ਟੀ ਪੁਲਿਸ ਜਾਂਚ ਤੋਂ ਬਾਅਦ ਹੀ ਹੋਵੇਗੀ। ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਦਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਵਿੱਚ ਬਣਦੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।