Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

 

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

– ਅੱਜ ਫਾਜ਼ਿਲਕਾ ਅਤੇ ਫਿਰੋਜ਼ਪੁਰ ‘ਚ ਹੋਣਗੀਆਂ ਮੀਟਿੰਗਾਂ

ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਵਰਕਰ ਮਿਲਣੀਆਂ ਦਾ ਦੌਰ ਜਾਰੀ ਹੈ। ਇਹ ਹਿਲਾ ਪ੍ਰੋਗਰਾਮ ਸਵੇਰੇ 10:00 ਵਜੇ ਫਾਜ਼ਿਲਕਾ ਵਿੱਚ ਹੋਵੇਗਾ, ਜਦਕਿ ਦੂਜਾ ਪ੍ਰੋਗਰਾਮ ਫਿਰੋਜ਼ਪੁਰ ਵਿੱਚ ਹੋਵੇਗਾ। ਇੰਚਾਰਜ ਭੁਪੇਸ਼ ਬਘੇਲ ਪੰਜਾਬ ਕਾਂਗਰਸ ਦੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਇਹ ਮੀਟਿੰਗਾਂ ਕਰ ਰਹੇ ਹਨ। ਇਨ੍ਹਾਂ ਦਾ ਉਦੇਸ਼ ਬੂਥ ਪੱਧਰ ‘ਤੇ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨਾ, ਵਰਕਰਾਂ ਨਾਲ ਸਿੱਧਾ ਸੰਵਾਦ ਕਰਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਸੰਗਠਨਾਤਮਕ ਤਿਆਰੀਆਂ ਨੂੰ ਤੇਜ਼ ਕਰਨਾ ਹੈ। ਬਘੇਲ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕਰਕੇ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਸ੍ਰੀ ਫਤਹਿਗੜ੍ਹ ਸਾਹਿਬ, ਮੋਹਾਲੀ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਚੁੱਕੀਆਂ ਹਨ। ਪਰ ਇਸ ਦੌਰਾਨ ਹਰ ਥਾਂ ‘ਤੇ ਕਾਂਗਰਸ ਵਿਚਕਾਰ ਧੜੇਬੰਦੀ ਦੇਖਣ ਨੂੰ ਮਿਲੀ ਹੈ, ਚਰਨਜੀਤ ਚੰਨੀ ਦੇ ਸਮਰਥਕ ਹਰ ਥਾਂ ਜਾ ਕੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਦੀ ਅਗਵਾਈ ਦਾ ਵਿਰੋਧ ਕਰ ਚੁੱਕੇ ਹਨ। ਇਥੋਂ ਤੱਕ ਕਿ ਕੱਲ੍ਹ ਤਾਂ ਰਾਜਾ ਵੜਿੰਗ ਦੇ ਗ੍ਰਹਿ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ‘ਚ ‘ਭੁਪੇਸ਼ ਬਘੇਲ ਗੋ ਬੈਕ’ ਦੇ ਪੋਸਟਰ ਵੀ ਲੱਗ ਗਏ ਸਨ।