Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

 

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

– CM ਭਗਵੰਤ ਮਾਨ ਸੰਭਾਲਣਗੇ ਕਮਾਨ

ਬਾਬਾ ਬਕਾਲਾ, 28 ਅਗਸਤ (ਵਿਸ਼ਵ ਵਾਰਤਾ): ਸੱਤਾਧਾਰੀ ਆਮ ਆਦਮੀ ਪਾਰਟੀ ਬਾਬਾ ਬਕਾਲਾ ਸਾਹਿਬ ਵਿੱਚ ਇੱਕ ਵਿਸ਼ਾਲ ਰੈਲੀ ਕਰਨ ਜਾ ਰਹੀ ਹੈ, ਜਿਸ ਦੀ ਕਮਾਨ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ਵਿੱਚ ਹੋਵੇਗੀ। ਇਸ ਰੈਲੀ ਵਿੱਚ ਮੁੱਖ ਮੰਤਰੀ ਮਾਨ ਦੇ ਨਾਲ ਪਾਰਟੀ ਦੀ ਸਮੁੱਚੀ ਸੂਬਾਈ ਲੀਡਰਸ਼ਿਪ, ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਰਹਿਣਗੇ।

ਮੁੱਖ ਮੰਤਰੀ ਭਗਵੰਤ ਮਾਨ ਇਸ ਵੱਡੇ ਸਿਆਸੀ ਮੰਚ ਰਾਹੀਂ ਆਪਣੀ ਸਰਕਾਰ ਦੀਆਂ ਉਪਲਬਧੀਆਂ ਲੋਕਾਂ ਸਾਹਮਣੇ ਰੱਖਣਗੇ। ਨਾਲ ਹੀ ਉਹ ਵਿਰੋਧੀ ਪਾਰਟੀਆਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ‘ਤੇ ਤਿੱਖੇ ਸਿਆਸੀ ਹਮਲੇ ਵੀ ਕਰ ਸਕਦੇ ਹਨ। ਬਾਬਾ ਬਕਾਲਾ ਸਾਹਿਬ ਦੀ ਇਹ ਰੈਲੀ ਆਮ ਆਦਮੀ ਪਾਰਟੀ ਵੱਲੋਂ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਆਉਣ ਵਾਲੇ ਸਮੇਂ ਲਈ ਸੂਬੇ ਵਿੱਚ ਸਿਆਸੀ ਮਾਹੌਲ ਨੂੰ ਹੋਰ ਗਰਮਾਉਣ ਦੀ ਕੋਸ਼ਿਸ਼ ਵਜੋਂ ਵੀ ਦੇਖੀ ਜਾ ਰਹੀ ਹੈ। ਕਿਉਂਕਿ 2027 ਦੀਆਂ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ।