Big News: CM ਮਾਨ ਦੀ ਪਤਨੀ ਨੇ ਖਹਿਰਾ ਅਤੇ ਮਜੀਠੀਆ ਨੂੰ ਭੇਜਿਆ ਨੋਟਿਸ
ਚੰਡੀਗੜ੍ਹ, 4 ਸਤੰਬਰ -: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਇਹ ਨੋਟਿਸ ਉਸ ਬਾਰੇ ਕੀਤੀਆਂ ਗਈਆਂ ਕਥਿਤ ਟਿੱਪਣੀਆਂ ਦੇ ਸਬੰਧ ਵਿੱਚ ਭੇਜਿਆ ਗਿਆ ਹੈ।
ਡਾ. ਗੁਰਪ੍ਰੀਤ ਕੌਰ ਮਾਨ ਨੇ ਨੋਟਿਸਾਂ ਵਿੱਚ ਦੋਵਾਂ ਧਿਰਾਂ ਤੋਂ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ, ਅਤੇ ਜੇਕਰ ਉਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਕਾਨੂੰਨੀ ਕਾਰਵਾਈ ਬਾਰੇ ਕਿਹਾ ਗਿਆ ਹੈ।

Social Plugin