Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

 

ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

ਚੰਡੀਗੜ੍ਹ, 5 ਸਤੰਬਰ-  ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ। ਮੋਹਾਲੀ, ਖਰੜ ਤੇ ਨਾਲ ਲੱਗਦੇ ਪਿੰਡਾਂ ਵਿੱਚ ਦੁਪਹਿਰ ਬਾਅਦ ਪਏ ਮੀਂਹ ਨੇ ਮੌਸਮ ਨੂੰ ਬਦਲ ਦਿੱਤਾ, ਜਿਸ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ। ਮੌਸਮ ਵਿਗਿਆਨ ਕੇਂਦਰ ਨੇ ਮੀਂਹ ਲਈ  ‘ਯੈਲੋ ਅਲਰਟ’ ਜਾਰੀ ਕੀਤਾ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਆ ਗਿਆ ਹੈ। 

ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਨਵਾਂਸ਼ਹਿਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।

ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।