Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

 

Breaking: ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ

ਗੁਰਦਾਸਪੁਰ, 20 ਸਤੰਬਰ — ਗੁਰਦਾਸਪੁਰ ਵਿੱਚ ਕਾਂਗਰਸੀ ਸਰਪੰਚ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮੁਲਜ਼ਮਾਂ ਵੱਲੋਂ ਇਸ ਵਰਤਦਾਤ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਸਰਪੰਚ ਦਾ ਭਰਾ ਗੁਰਦੁਆਰੇ ਵਿੱਚ ਮੱਥਾ ਟੇਕਣ ਤੋਂ ਬਾਅਦ ਆਪਣੇ ਮੋਟਰਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ। ਮ੍ਰਿਤਕ ਦੀ ਪਛਾਣ ਸੁਖਰਾਜ ਸਿੰਘ ਉਰਫ਼ ਕਾਕਾ (27) ਵੱਜੋਂ ਹੋਈ ਹੈ।

ਮ੍ਰਿਤਕ ਨੌਜਵਾਨ ਦਾ ਵਿਆਹ ਸਿਰਫ਼ ਇੱਕ ਸਾਲ ਪਹਿਲਾਂ ਹੋਇਆ ਸੀ। ਇਸ ਕਤਲ ਨੂੰ ਗੈਂਗਵਾਰ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ, ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ‘ਤੇ ਪਹਿਲਾਂ ਹੀ ਕੇਸ ਦਰਜ ਹਨ। ਮ੍ਰਿਤਕ ਦੇ ਖਿਲਾਫ ਵੀ 27 ਕੇਸ ਦਰਜ ਹਨ। ਇਹ ਨਿੱਜੀ ਰੰਜਿਸ਼ ਹੋ ਸਕਦੀ ਹੈ। ਦੋਸ਼ੀਆਂ ਦੀ ਪਛਾਣ ਹੋ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜਾਣਕਾਰੀ ਮਿਲੀ ਹੈ ਕਿ ਸਰਪੰਚ ਦੇ ਭਰਾ ‘ਤੇ ਵੀ ਲਗਭਗ ਤਿੰਨ ਮਹੀਨੇ ਪਹਿਲਾਂ ਹਮਲਾਵਰਾਂ ਨੇ ਗੋਲੀ ਚਲਾਈ ਸੀ, ਪਰ ਉਹ ਉਸ ਵੇਲੇ ਬਚ ਗਿਆ। ਸਰਪੰਚ ਨਵਦੀਪ ਸਿੰਘ ਦੇ ਬਿਆਨ ਦੇ ਆਧਾਰ ‘ਤੇ, ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।