Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

 

Chandigarh ‘ਚ ਪੰਜਾਬ BJP ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ NIA ਹਵਾਲੇ

ਚੰਡੀਗੜ੍ਹ, 25 ਸਤੰਬਰ -: ਸੈਕਟਰ-37 ਸਥਿਤ ਪੰਜਾਬ BJP ਦਫ਼ਤਰ ਦੇ ਬਾਹਰ 1 ਅਪ੍ਰੈਲ ਨੂੰ ਹੋਏ ਗ੍ਰੇਨੇਡ ਧਮਾਕੇ ਦੇ ਮਾਮਲੇ ਦੀ ਜਾਂਚ ਹੁਣ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਕਰੇਗੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ NIA ਨੇ ਮਾਮਲੇ ਵਿੱਚ ਨਵੀਂ FIR ਦਰਜ ਕਰਕੇ ਜਾਂਚ ਆਪਣੇ ਹੱਥ
ਵਿੱਚ ਲੈ ਲਈ ਹੈ। ਦੱਸ ਦਈਏ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪਹਿਲਾਂ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 13 ਜੁਲਾਈ 2026 ਨੂੰ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ।

ਹੁਣ ਜੇਲ੍ਹ ਵਿੱਚ ਬੰਦ ਮੁਲਜ਼ਮਾਂ ਨੂੰ NIA ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। NIA ਨੇ ਕੇਸ ਨਾਲ ਸਬੰਧਤ ਰਿਕਾਰਡ ਹਾਸਲ ਕਰਨ ਲਈ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ। ਅਦਾਲਤ ਨੇ ਮਾਮਲੇ ਨਾਲ ਸਬੰਧਤ ਨਿਆਂਇਕ ਰਿਕਾਰਡ, ਚਾਰਜਸ਼ੀਟ ਅਤੇ ਜਾਂਚ ਨਾਲ ਜੁੜੇ ਦਸਤਾਵੇਜ਼ NIA ਦੀ ਵਿਸ਼ੇਸ਼ ਅਦਾਲਤ ਨੂੰ ਭੇਜਣ ਦੇ ਹੁਕਮ ਦਿੱਤੇ ਹਨ।

ਪੁਲਿਸ ਦੀ ਜਾਂਚ ਮੁਤਾਬਕ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵਿਦੇਸ਼ ਬੈਠੇ ਹੈਂਡਲਰਾਂ ਨਾਲ ਸਬੰਧਾਂ ਦੀ ਗੱਲ ਸਾਹਮਣੇ ਆਈ ਸੀ। ਜਾਂਚ ਵਿੱਚ ਪੁਰਤਗਾਲ ਅਤੇ ਜਰਮਨੀ ਨਾਲ ਜੁੜੇ ਹੈਂਡਲਰਾਂ ਦੇ ਨਾਂ ਵੀ ਸਾਹਮਣੇ ਆਏ ਸਨ। 1 ਅਪ੍ਰੈਲ ਨੂੰ ਹੋਏ ਧਮਾਕੇ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਸੀ। ਪੁਲਿਸ ਅਤੇ ਜਾਂਚ ਏਜੰਸੀਆਂ ਨੇ ਬਾਅਦ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦੀਆਂ ਕੜੀਆਂ ਜੋੜੀਆਂ ਸਨ।