Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

 

DA ਮਾਮਲਾ: ਪੰਜਾਬ ਸਰਕਾਰ ਨੇ ਕੀਤੀ ਸੁਪਰੀਮ ਕੋਰਟ ਤੱਕ ਪਹੁੰਚ

ਚੰਡੀਗੜ੍ਹ, 2 ਸਤੰਬਰ -: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ (DA) ਦੇਣ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਡਬਲ ਬੈਂਚ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਵੱਲੋਂ ਮੰਗਲਵਾਰ ਨੂੰ ਸਪੈਸ਼ਲ ਲੀਵ ਪਟੀਸ਼ਨ (SLP) ਦਾਇਰ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕਰੇਗੀ। ਫਿਲਹਾਲ SLP ਦਾਇਰ ਹੋ ਚੁੱਕੀ ਹੈ, ਜਦਕਿ ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਸੁਣਵਾਈ ਲਈ ਤਾਰੀਖ ਤੈਅ ਕੀਤੀ ਜਾਣੀ ਬਾਕੀ ਹੈ।

ਦੂਜੇ ਪਾਸੇ, ਪੰਜਾਬ ਸਾਂਝਾ ਮੁਲਾਜ਼ਮ ਮੰਚ ਨੇ ਸਰਕਾਰ ਦੀ SLP ਤੋਂ ਪਹਿਲਾਂ ਹੀ ਸੁਪਰੀਮ ਕੋਰਟ ਵਿੱਚ ਕੈਵੇਟ ਦਾਖ਼ਲ ਕਰ ਦਿੱਤੀ ਸੀ। ਮੰਚ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਜਾਣ ਦੀ ਸੰਭਾਵਨਾ ਨੂੰ ਦੇਖਦਿਆਂ ਮੰਚ ਪਹਿਲਾਂ ਹੀ ਕਾਨੂੰਨੀ ਤੌਰ ’ਤੇ ਤਿਆਰ ਸੀ। ਖਹਿਰਾ ਦਾ ਕਹਿਣਾ ਹੈ ਕਿ ਸਰਕਾਰ ਮੁਲਾਜ਼ਮਾਂ ਨੂੰ DA ਦੀ ਅਦਾਇਗੀ ਤੋਂ ਬਚਣ ਲਈ ਹਰ ਸੰਭਵ ਕਾਨੂੰਨੀ ਰਸਤਾ ਅਪਣਾ ਰਹੀ ਹੈ।

ਦੱਸ ਦਈਏ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਆਪਣੇ ਹੁਕਮ ਵਿੱਚ ਮੁਲਾਜ਼ਮਾਂ ਦੇ DA ਨਾਲ ਸਬੰਧਤ ਕਰੀਬ 15 ਹਜ਼ਾਰ ਕਰੋੜ ਰੁਪਏ ਦੀ ਰਕਮ 15 ਦਿਨਾਂ ਦੇ ਅੰਦਰ ਅਦਾ ਕਰਨ ਲਈ ਕਿਹਾ ਸੀ। ਸਰਕਾਰ ਨੇ ਆਪਣੀ SLP ਵਿੱਚ ਇਸ ਹੁਕਮ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਇੰਨੀ ਵੱਡੀ ਰਕਮ ਨੂੰ ਸਿਰਫ਼ 15 ਦਿਨਾਂ ਵਿੱਚ ਜਾਰੀ ਕਰਨਾ ਮੁਸ਼ਕਲ ਹੀ ਨਹੀਂ, ਸਗੋਂ ਅਮਲੀ ਤੌਰ ’ਤੇ ਸੰਭਵ ਨਹੀਂ ਹੈ।