Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

 

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

– ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ ਕੌਰ ਨੇ ਰੱਖਿਆ ਸਰਕਾਰ ਦਾ ਪੱਖ

ਚੰਡੀਗੜ੍ਹ, 3 ਸਤੰਬਰ-: ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਦੇ DA ਅਤੇ ਬਕਾਏ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਡਾ. ਬਲਜੀਤ ਕੌਰ ਨੇ ਪ੍ਰੈੱਸ ਕਾਨਫਰੰਸ ਕਰਕੇ ਸਰਕਾਰ ਦਾ ਪੱਖ ਰੱਖਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਕਰਮਚਾਰੀ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਕਰਮਚਾਰੀਆਂ ਵਿੱਚ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਤਨਖਾਹ ਅਤੇ DA ਨੂੰ ਮਿਲਾ ਕੇ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਨਾਲੋਂ ਵੱਧ ਹੈ। ਚੀਮਾ ਮੁਤਾਬਕ ਗੁਜਰਾਤ ਦੇ ਕਰਮਚਾਰੀਆਂ ਦੇ ਮੁਕਾਬਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਕਰੀਬ 28 ਫੀਸਦੀ ਵੱਧ ਤਨਖਾਹ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਕੁੱਲ ਮਾਲੀਏ ਦਾ ਲਗਭਗ 51 ਫੀਸਦੀ ਹਿੱਸਾ ਕਰਮਚਾਰੀਆਂ ਅਤੇ ਪੈਨਸ਼ਨਰਾਂ ’ਤੇ ਖਰਚ ਕਰਦਾ ਹੈ, ਜਦਕਿ ਹੋਰ ਸੂਬਿਆਂ ਵਿੱਚ ਇਹ ਔਸਤ ਕਰੀਬ 38 ਫੀਸਦੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀ ਟੇਕ-ਹੋਮ ਸੈਲਰੀ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੇ ਕਰਮਚਾਰੀਆਂ ਨਾਲ ਤੁਲਨਾ ਕਰਨ ’ਤੇ ਵੀ ਪੰਜਾਬ ਦੇ ਕਈ ਵਰਗਾਂ ਦੀ ਤਨਖਾਹ ਵੱਧ ਹੈ। ਉਨ੍ਹਾਂ ਵਿੱਚ ਕਲਰਕ, ਡਰਾਈਵਰ, ਸਟੈਨੋਗ੍ਰਾਫਰ, ਅਧਿਆਪਕ ਅਤੇ ਪੁਲਿਸ ਮੁਲਾਜ਼ਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਬਣਨ ਸਮੇਂ ਕਰਮਚਾਰੀਆਂ ਨੂੰ 28 ਫੀਸਦੀ DA ਮਿਲ ਰਿਹਾ ਸੀ। ਇਸ ਨੂੰ ਅਕਤੂਬਰ ਵਿੱਚ ਵਧਾ ਕੇ 34 ਫੀਸਦੀ, ਦਸੰਬਰ 2023 ਵਿੱਚ 38 ਫੀਸਦੀ ਅਤੇ ਨਵੰਬਰ 2024 ਵਿੱਚ 42 ਫੀਸਦੀ ਕੀਤਾ ਗਿਆ। ਚੀਮਾ ਨੇ ਵਿਰੋਧੀ ਧਿਰਾਂ ’ਤੇ DA ਨੂੰ ਲੈ ਕੇ ਗਲਤ ਤੱਥ ਪੇਸ਼ ਕਰਨ ਦੇ ਦੋਸ਼ ਲਗਾਏ। ਹਰਪਾਲ ਚੀਮਾ ਨੇ ਕਿਹਾ ਕਿ ਕਰਮਚਾਰੀਆਂ ਦਾ ਕਰੀਬ ₹14,191 ਕਰੋੜ ਦਾ ਬਕਾਇਆ 2016 ਤੋਂ 2021 ਦੇ ਸਮੇਂ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਪੰਜਾਬ ਵਿੱਚ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਰਹੀਆਂ।

ਉੱਥੇ ਹੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਕਰਮਚਾਰੀਆਂ ਦੀ ਤਨਖਾਹ, ਪੈਨਸ਼ਨ ਅਤੇ DA ਪੰਜਾਬ ਸਿਵਲ ਸਰਵਿਸ ਰਿਵਾਈਜ਼ਡ ਪੇ ਰੂਲਜ਼, 2021 ਅਤੇ ਸੰਵਿਧਾਨ ਦੇ ਆਰਟੀਕਲ 309 ਤਹਿਤ ਤੈਅ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਯਮਾਂ ਵਿੱਚ ਫਿਕਸ DA, ਕੇਂਦਰੀ ਇੰਡੈਕਸ, ਆਟੋਮੈਟਿਕ ਫਾਰਮੂਲੇ ਜਾਂ ਕੇਂਦਰ ਸਰਕਾਰ ਦੇ ਨਿਯਮਾਂ ਨੂੰ ਲਾਜ਼ਮੀ ਤੌਰ ’ਤੇ ਲਾਗੂ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਉਨ੍ਹਾਂ ਮੁਤਾਬਕ DA ਕਿੰਨਾ ਅਤੇ ਕਦੋਂ ਦੇਣਾ ਹੈ, ਇਹ ਪੰਜਾਬ ਸਰਕਾਰ ਆਪਣੇ ਨਿਯਮਾਂ ਅਨੁਸਾਰ ਤੈਅ ਕਰਦੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਕਿਸੇ ਵੀ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਰਮਚਾਰੀ ਅਤੇ ਚੁਣੇ ਹੋਏ ਨੁਮਾਇੰਦੇ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਅਮਨ ਅਰੋੜਾ ਨੇ ਕਿਹਾ ਕਿ ਕਰਮਚਾਰੀਆਂ ਨੂੰ ਗੁੰਮਰਾਹ ਕੀਤੇ ਜਾਣ ਦਾ ਉਨ੍ਹਾਂ ਨੂੰ ਦੁੱਖ ਹੈ। ਉਨ੍ਹਾਂ ਮੁਤਾਬਕ ਸਰਕਾਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ’ਤੇ ਗੱਲਬਾਤ ਲਈ ਤਿਆਰ ਹੈ ਅਤੇ ਮਸਲਿਆਂ ਦਾ ਹੱਲ ਬੈਠ ਕੇ ਕੱਢਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਨੂੰ ਇਸ ਸਮੇਂ 42 ਫੀਸਦੀ DA ਦੇ ਰਹੀ ਹੈ। ਉਨ੍ਹਾਂ ਵਿਰੋਧੀ ਧਿਰਾਂ ’ਤੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਅਤੇ ਮੁਲਾਜ਼ਮ ਇੱਕ-ਦੂਜੇ ਤੋਂ ਬਿਨਾਂ ਕੰਮ ਨਹੀਂ ਕਰ ਸਕਦੇ।