Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

 

Punjab: CM ਭਗਵੰਤ ਮਾਨ ਨੂੰ ਮਿਲੇਗਾ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਦਾ ਵਫ਼ਦ

ਚੰਡੀਗੜ੍ਹ, 1 ਸਤੰਬਰ– ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ (ਰਜਿ.) ਪੰਜਾਬ ਦਾ ਇੱਕ ਵਫ਼ਦ 2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰੇਗਾ। ਮੁੱਖ ਮੰਤਰੀ ਦਫ਼ਤਰ ਵੱਲੋਂ ਜਥੇਬੰਦੀ ਨੂੰ ਮੁਲਾਕਾਤ ਲਈ ਸਮਾਂ ਦਿੱਤਾ ਗਿਆ ਹੈ। ਜਥੇਬੰਦੀ ਦੇ ਆਗੂਆਂ ਮੁਤਾਬਕ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਦੇ ਨਾਂ ’ਤੇ ਮੰਗ ਪੱਤਰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਸੌਂਪਿਆ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਵੱਲੋਂ 2 ਸਤੰਬਰ ਦੀ ਮੀਟਿੰਗ ਤੈਅ ਕੀਤੀ ਗਈ ਹੈ।

ਸੁਸਾਇਟੀ ਦੇ ਪ੍ਰਧਾਨ ਜੀਤ ਖ਼ਾਨ ਅਤੇ ਜਨਰਲ ਸਕੱਤਰ ਸਰਦਾਰਾ ਸਿੰਘ ਨੇ ਦੱਸਿਆ ਕਿ 10 ਮੈਂਬਰੀ ਵਫ਼ਦ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਜਥੇਬੰਦੀ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਵੇਗਾ। ਜਥੇਬੰਦੀ ਦੀ ਮੁੱਖ ਮੰਗ ਹੈ ਕਿ ਪੰਜਾਬ ਦੇ ਕਿਸੇ ਪਿੰਡ ਜਾਂ ਮੋਹਾਲੀ, ਫ਼ਤਹਿਗੜ੍ਹ ਸਾਹਿਬ, ਖੰਨਾ, ਲੁਧਿਆਣਾ ਜਾਂ ਰੂਪਨਗਰ ਵਰਗੇ ਵੱਡੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਥਾਂ ’ਤੇ ਘੱਟੋ-ਘੱਟ 5 ਤੋਂ 7 ਏਕੜ ਰਕਬੇ ਵਿੱਚ ਭਾਈ ਮਰਦਾਨਾ ਜੀ ਦੀ ਯਾਦਗਾਰੀ ਧਰਮਸ਼ਾਲਾ/ਭਵਨ ਬਣਾਇਆ ਜਾਵੇ।

ਸੁਸਾਇਟੀ ਅਨੁਸਾਰ ਇਸ ਯਾਦਗਾਰੀ ਭਵਨ ਵਿੱਚ ਉੱਚ ਪੱਧਰੀ ਸੰਗੀਤ ਅਕੈਡਮੀ ਸਥਾਪਤ ਕੀਤੀ ਜਾਵੇ ਅਤੇ ਖੁਸ਼ੀ-ਗਮੀ ਦੇ ਮੌਕਿਆਂ ’ਤੇ ਲੋਕਾਂ ਲਈ ਸਾਂਝੇ ਪ੍ਰਬੰਧ ਦੀ ਸਹੂਲਤ ਵੀ ਹੋਵੇ। ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਇਹ ਵੀ ਮੰਗ ਕੀਤੀ ਹੈ ਕਿ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਇੱਕ ਵਿਸ਼ੇਸ਼ ਯਾਦਗਾਰੀ ਐਵਾਰਡ ਸ਼ੁਰੂ ਕੀਤਾ ਜਾਵੇ। ਇਹ ਸਨਮਾਨ ਉੱਚ ਪੱਧਰੀ ਰਬਾਬੀ, ਗੁਰਮਤਿ ਸੰਗੀਤਕਾਰਾਂ ਅਤੇ ਢਾਡੀਆਂ ਨੂੰ ਦਿੱਤਾ ਜਾਵੇ।