Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

 

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

– ਕਾਂਟਰੈਕਟ ਵਰਕਰ ਯੂਨੀਅਨ ਨੇ ਕੀਤਾ ਐਲਾਨ
– ਕਿਹਾ- ਸਰਕਾਰ ਨਾਲ 4 ਸਾਲਾਂ ਵਿੱਚ 59 ਮੀਟਿੰਗਾਂ ਦੇ ਬਾਵਜੂਦ ਨਹੀਂ ਨਿਕਲਿਆ ਹੱਲ

ਚੰਡੀਗੜ੍ਹ, 13 ਸਤੰਬਰ -: ਪੰਜਾਬ ਵਿੱਚ ਪਨਬੱਸ ਅਤੇ PRTC ਦੀਆਂ ਬੱਸਾਂ ਰਾਹੀਂ ਸਫਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ ਹੈ। ਪੰਜਾਬ ਰੋਡਵੇਜ਼, ਪਨਬੱਸ/PRTC ਕਾਂਟਰੈਕਟ ਵਰਕਰਜ਼ ਯੂਨੀਅਨ ਨੇ 22 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਪੱਕਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੰਗਰੂਰ ਡਿਪੋ ਦੇ ਪ੍ਰਧਾਨ ਹਰਪ੍ਰੀਤ ਸਿੰਘ ਗਰੇਵਾਲ ਨੇ ਕਿਹਾ ਕਿ ਪਿਛਲੇ ਕਰੀਬ 4 ਸਾਲਾਂ ਦੌਰਾਨ ਸਰਕਾਰ ਨਾਲ 59 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ।

ਕਾਂਟਰੈਕਟ ਸਿਸਟਮ ’ਤੇ ਚੁੱਕੇ ਸਵਾਲ
ਯੂਨੀਅਨ ਆਗੂ ਨੇ ਦੋਸ਼ ਲਗਾਇਆ ਕਿ ਕਾਂਟਰੈਕਟ ਸਿਸਟਮ ਰਾਹੀਂ GST, ਕਮਿਸ਼ਨ ਅਤੇ ਕਥਿਤ ਰਿਸ਼ਵਤ ਦੇ ਨਾਂ ’ਤੇ ਵਿਭਾਗ ਅਤੇ ਮੁਲਾਜ਼ਮਾਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲਿਖਤੀ ਸ਼ਿਕਾਇਤਾਂ ਅਤੇ ਸਬੂਤ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਕਾਂਟਰੈਕਟ ਵਰਕਰਾਂ ਦਾ EPF ਅਤੇ ESI ਵੀ ਨਿਯਮਾਂ ਮੁਤਾਬਕ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ। ਯੂਨੀਅਨ ਦੇ ਵਿਰੋਧ ਦੇ ਬਾਵਜੂਦ ਨਵੇਂ ਕਾਂਟਰੈਕਟਰ ਲਗਾਏ ਜਾ ਰਹੇ ਹਨ।

ਟਰਾਂਸਪੋਰਟ ਮੰਤਰੀ ਤੋਂ ਵੀ ਨਾਰਾਜ਼ਗੀ
ਯੂਨੀਅਨ ਆਗੂ ਨੇ ਕਿਹਾ ਕਿ ਨਵੇਂ ਟਰਾਂਸਪੋਰਟ ਮੰਤਰੀ ਵੱਲੋਂ ਵੀ ਪਿਛਲੇ ਕਰੀਬ 3 ਮਹੀਨਿਆਂ ਤੋਂ ਹਰ ਵਾਰ 10 ਦਿਨ ਦਾ ਸਮਾਂ ਮੰਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮੀਟਿੰਗ ਵਿੱਚ ਭਰੋਸਾ ਦੇ ਕੇ ਸੰਘਰਸ਼ ਨੂੰ ਟਾਲਦੀ ਰਹੀ ਹੈ। ਹੁਣ ਯੂਨੀਅਨ ਨੇ ਸਰਕਾਰ ਨੂੰ ਇੱਕ ਵਾਰ ਫਿਰ 10 ਦਿਨ ਦਾ ਸਮਾਂ ਦਿੱਤਾ ਹੈ। ਜੇਕਰ ਇਸ ਮਿਆਦ ਦੌਰਾਨ ਮੰਗਾਂ ਦਾ ਹੱਲ ਨਾ ਹੋਇਆ ਤਾਂ 22 ਸਤੰਬਰ ਤੋਂ ਪਨਬੱਸ ਅਤੇ PRTC ਦਾ ਪੱਕਾ ਚੱਕਾ ਜਾਮ ਕੀਤਾ ਜਾਵੇਗਾ।

ਚੱਕਾ ਜਾਮ ਹੋਣ ਦੀ ਸੂਰਤ ਵਿੱਚ ਪੰਜਾਬ ਭਰ ਵਿੱਚ ਸਰਕਾਰੀ ਬੱਸ ਸੇਵਾ ਪ੍ਰਭਾਵਿਤ ਹੋ ਸਕਦੀ ਹੈ ਅਤੇ ਰੋਜ਼ਾਨਾ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।