Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

 

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

– ਇੰਨ੍ਹਾਂ ਚੋਣਾਂ ਵਿੱਚ ਇਸਤਰੀਆਂ ਦਾ ਰਾਖਵਾਂਕਰਨ ਸ਼ਲਾਘਾਯੋਗ – ਦਲਿਓ/ਧੀਰਜ

ਚੰਡੀਗੜ੍ਹ, 9 ਸਤੰਬਰ -: ਆਲ ਇੰਡੀਆ ਲਾਇਰਜ਼ ਯੂਨੀਅਨ (ਆਇਲੂ) ਪੰਜਾਬ ਇਕਾਈ ਨੇ ਸੂਬੇ ਭਰ ਵਿੱਚ 11 ਸਤੰਬਰ ਨੂੰ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ ‘ਤੇ ਬਾਰ ਐਸੋਸੀਏਸ਼ਨਾਂ ਵਿੱਚ ਪ੍ਰਧਾਨ, ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀਆਂ ਚੋਣਾਂ ਸਬੰਧੀ ਸਮੁੱਚੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਸਾਫ਼ ਸੁਥਰੇ ਅਕਸ ਵਾਲੇ ਅਤੇ ਸੰਘਰਸ਼ਾਂ ਵਿੱਚ ਵਧੀਆ ਭੂਮਿਕਾ ਨਿਭਾਉਣ ਵਾਲੇ ਉਮੀਦਵਾਰਾਂ ਨੂੰ ਜਿਤਾਉਣ।

ਅੱਜ ਇੱਥੇ ਆਇਲੂ ਪੰਜਾਬ ਦੇ ਸੂਬਾ ਪ੍ਰਧਾਨ ਐਡਵੋਕੇਟ ਧੀਰਜ ਕੁਮਾਰ ਜਲੰਧਰ, ਸੂਬਾ ਜਨਰਲ ਸਕੱਤਰ ਐਡਵੋਕੇਟ ਸਵਰਨਜੀਤ ਸਿੰਘ ਦਲਿਓ , ਸੂਬਾ ਜੁਆਇੰਟ ਸਕੱਤਰ ਐਡਵੋਕੇਟ ਹਰਬੰਸ ਸਿੰਘ ਚੌਹਾਨ ਅਤੇ ਸੂਬਾ ਵਿੱਤ ਸਕੱਤਰ ਡਾਕਟਰ ਰਾਜਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਪਿਛਲੇ ਦਿਨੀਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਵਿਰੁੱਧ ਲੜੇ ਅਤੇ ਜਿੱਤੇ ਸੰਘਰਸ਼ ਨੂੰ ਵਕੀਲ ਸਾਹਿਬਾਨ ਧਿਆਨ ਵਿੱਚ ਰੱਖਣ ਜਿੰਨ੍ਹਾਂ ਵਕੀਲ ਸਾਹਿਬਾਨਾਂ ਨੇ ਇਸ ਸੰਘਰਸ਼ ਵਿੱਚ ਮੋਹਰੀ ਰੋਲ ਅਦਾ ਕੀਤਾ ਹੈ ਉਨ੍ਹਾਂ ਦੀ ਪ੍ਰਧਾਨ, ਸਕੱਤਰ ਸਮੇਤ ਬਾਕੀ ਅਹੁਦਿਆਂ ‘ਤੇ ਚੋਣ ਕਰਨ।

ਆਗੂਆਂ ਨੇ ਕਿਹਾ ਕਿ ਦੇਸ਼ ਦਾ ਰਾਜ ਪ੍ਰਬੰਧ ਵਿੱਚ ਫਾਸ਼ੀਵਾਦੀ ਰੁਝਾਨ ਇੱਕ ਖਤਰਨਾਕ ਵਰਤਾਰਾ ਹੈ। ਲੋਕਤੰਤਰ, ਜਮਹੂਰੀਅਤ ਦੀ ਰਾਖੀ ਲਈ ਲੜਾਕੂ ਅਤੇ ਚੇਤੰਨ ਉਮੀਦਵਾਰਾਂ ਨੂੰ ਜਿਤਾਉਣ ਦੀ ਲੋੜ ਹੈ। ਆਗੂਆਂ ਨੇ ਕਿਹਾ ਕਿ ਸਾਰੀਆਂ ਬਾਰ ਐਸੋਸੀਏਸ਼ਨਾਂ ਨੂੰ ਆਪਣੇ ਪੱਧਰ ‘ਤੇ ਵਕੀਲ ਸਾਹਿਬਾਨਾਂ ਦਾ ਜੀਵਨ ਬੀਮਾ ਪਾਲਿਸੀ ਕਰਵਾਉਣ ਸਬੰਧੀ ਸੁਹਿਰਦਤਾ ਨਾਲ ਉਪਰਾਲੇ ਕਰਨੇ ਚਾਹੀਦੇ ਹਨ। ਕਿਸੇ ਵਕੀਲ ਸਾਹਿਬ ਦੀ ਮੌਤ ਜਾਂ ਅਪਾਹਜ ਹੋਣ ਦੀ ਸੂਰਤ ਵਿੱਚ ਇਹ ਬੀਮਾ ਵੱਡਾ ਸਹਾਰਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਬਾਕੀ ਬਾਰ ਐਸੋਸੀਏਸ਼ਨਾਂ ਦੇ ਪ੍ਰਧਾਨਾਂ, ਸਕੱਤਰਾਂ ਅਤੇ ਹੋਰ ਨੁਮਾਇੰਦਿਆਂ ਦੁਆਰਾ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਚੰਡੀਗੜ੍ਹ ਨਾਲ ਤਾਲਮੇਲ ਕਰਕੇ ਉਨ੍ਹਾਂ ਵੱਲੋਂ ਵੀ ਮੌਤ ਜਾਂ ਨਕਾਰਾ ਹੋਣ ਦੀ ਸੂਰਤ ਵਿੱਚ ਘੱਟੋ ਘੱਟ 25 ਲੱਖ ਰੁਪਏ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਜੇਤੂ ਨੁਮਾਇੰਦਿਆਂ ਨੂੰ ਅਗਾਊਂ ਸਲਾਹ ਦਿੰਦਿਆਂ ਕਿਹਾ ਕਿ ਬਾਰ ਐਸੋਸੀਏਸ਼ਨ ਪ੍ਰਤੀ ਜਵਾਬਦੇਹੀ ਯਕੀਨੀ ਬਣਾਉਣ ਅਤੇ ਪਾਰਦਰਸ਼ਤਾ ਰੱਖਣ ਤੋਂ ਬਿਨਾਂ ਵਕੀਲ ਭਾਈਚਾਰੇ ਦੇ ਹੱਕਾਂ ਹਿੱਤਾਂ ਦੀ ਰਾਖੀ ਕੀਤੀ ਜਾ ਸਕਦੀ ਹੈ। ਆਗੂਆਂ ਨੇ ਇੰਨ੍ਹਾਂ ਚੋਣਾਂ ਵਿੱਚ ਇਸਤਰੀਆਂ ਦਾ ਰਾਖਵਾਂਕਰਨ ਕੀਤੇ ਜਾਣ ਦਾ ਸਵਾਗਤ ਕੀਤਾ ਹੈ।