Big News: ਪਰਮਿੰਦਰ ਝੋਟਾ ਦਾ ਕਤਲ
ਚੰਡੀਗੜ੍ਹ, 13 ਅਕਤੂਬਰ - ਮਾਨਸਾ ਦੇ ਮਸ਼ਹੂਰ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਮੈਡੀਕਲ ਸਟੋਰ ਦੇ ਮਾਲਕ ’ਤੇ ਗੋਲੀਆਂ ਚਲਾਉਣ ਦੇ ਦੋਸ਼ ਲੱਗੇ ਹਨ। ਇਸ ਫਾਇਰਿੰਗ ‘ਚ ਪਰਮਿੰਦਰ ਝੋਟਾ ਦੀ ਮੌਤ ਹੋ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵੱਲੋਂ ਪਰਮਿੰਦਰ ਸਿੰਘ ਝੋਟੇ ’ਤੇ ਲਗਾਤਾਰ ਫਾਇਰ ਕੀਤੇ ਗਏ। ਘਟਨਾ ਤੋਂ ਬਾਅਦ ਝੋਟੇ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਕਿ ਪਰਮਿੰਦਰ ਝੋਟੇ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

Social Plugin