Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

 

Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

ਚੰਡੀਗੜ੍ਹ, 25 ਅਕਤੂਬਰ 2026 - ਫਾਜ਼ਿਲਕਾ ਦੇ ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਸੁਖਬੀਰ ਬਾਦਲ ਨੇ ਪਾਰਟੀ ‘ਚ ਸ਼ਾਮਿਲ ਕੀਤਾ।

ਇਸ ਸੰਬੰਧੀ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਵਾਗਤ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਜਲਾਲਾਬਾਦ ਨੇ ਮੈਨੂੰ ਤਿੰਨ ਵਾਰ ਇਸਦੀ ਸੇਵਾ ਕਰਨ ਦਾ ਮੌਕਾ ਦਿੱਤਾ। ਇਹ ਇੱਕ ਅਜਿਹਾ ਹਲਕਾ ਵੀ ਹੈ ਜਿੱਥੇ ਅਕਾਲੀ ਸਰਕਾਰਾਂ ਦੌਰਾਨ ਇਨਕਲਾਬੀ ਵਿਕਾਸ ਹੋਇਆ ਹੈ। ਹੁਣ ਆਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਮੈਨੂੰ ਵਿਸ਼ਵਾਸ ਹੈ ਕਿ ਉਹ 2027 ਵਿੱਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਇਸ ਹਲਕੇ ਦੇ ਨਾਲ-ਨਾਲ ਪੂਰੀ ਸਰਹੱਦੀ ਪੱਟੀ ਵਿੱਚ ਨੂੰ ਮਜ਼ਬੂਤ ​​ਕਰਨ ਲਈ ਆਪਣੀ ਪੂਰੀ ਵਾਹ ਲਾਉਣਗੇ।

ਦੱਸ ਦਈਏ ਕਿ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਜਲਾਲਾਬਾਦ ਤੋਂ ਇੱਕ ਨਾਮਵਰ ਸ਼ਖ਼ਸੀਅਤ ਹਨ। ਉਹ ਇੱਕ ਬਿਜਨਸਮੈਨ, ਸਿਆਸਤਦਾਨ ਅਤੇ ਸਮਾਜ ਸੇਵੀ ਹਨ। ਦੱਸ ਦਈਏ ਕਿ ਉਹ ਫਿਰੋਜ਼ਪੁਰ ਖੇਤਰ ਵਿੱਚ ਤੋਂ ਟਿਕਟ ਲਈ ਆਪਣੇ ਦਾਅਵੇਦਾਰੀ ਪੇਸ਼ ਕਰ ਰਹੇ ਹਨ।