Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

 

Dussehra 2026: ਲੁਧਿਆਣਾ ਦੇ ਦਰੇਸੀ ਗਰਾਊਂਡ ਪੁੱਜੇ ਅਮਿਤ ਸ਼ਾਹ

– ਕੀਤਾ 121 ਫੁੱਟ ਰਾਵਣ ਦਾ ਦਹਿਣ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਚੰਡੀਗੜ੍ਹ, 20 ਅਕਤੂਬਰ 2026 - ਅੱਜ ਦੇਸ਼ ਭਰ ਵਿੱਚ ਵਿਜੇਦਸ਼ਮੀ (ਦੁਸਹਿਰੇ) ਦੇ ਤਿਉਹਾਰ ਦੀ ਧੂਮ ਹੈ। ਧਾਰਮਿਕ ਮਾਨਤਾਵਾਂ ਅਨੁਸਾਰ ਇਸ ਤਿਉਹਾਰ ‘ਤੇ ਭਗਵਾਨ ਰਾਮ ਨੇ ਰਾਵਣ ਦਾ ਵਧ ਕੀਤਾ ਸੀ। ਪੰਜਾਬ ‘ਚ ਅੱਜ ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 121 ਫੁੱਟ ਉੱਚੇ ਰਾਵਣ ਦੇ ਪੁਤਲੇ ਨੂੰ ਅਗਨ ਭੇਟ ਕੀਤਾ। ਹੁਣ ਉਹ ਸਮਾਗਮ ਨੂੰ ਸੰਬੋਧਨ ਕਰ ਰਹੇ ਹਨ।

ਪੁਲਿਸ ਵੱਲੋਂ ਟ੍ਰੈਫਿਕ ਡਾਇਵਰਟ ਕੀਤਾ ਹੋਇਆ ਹੈ। ਦਰੇਸੀ ਗਰਾਊਂਡ ਵੱਲ ਜਾਂਦੇ ਰਸਤੇ ਨੂੰ ‘ਨੋ ਵ੍ਹੀਕਲ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਸੈਕਟਰ 46 ਵਿੱਚ ਇਸ ਵਾਰ 106 ਫੁੱਟ ਉੱਚੇ ਰਾਵਣ ਦੇ ਪੁਤਲੇ ਦਾ ਦਹਿਣ ਕੀਤਾ ਜਾਵੇਗਾ।

ਇਸ ਸਮਾਗਮ ਵਿੱਚ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਹੋਣਗੇ। ਉੱਥੇ ਹੀ, ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਵਿੱਚ 100 ਫੁੱਟ ਦੇ ਰਾਵਣ ਦਾ ਦਹਿਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜਲੰਧਰ ਦੇ ਸਾਈਂ ਦਾਸ ਸਕੂਲ ਗਰਾਊਂਡ ਵਿੱਚ 100 ਫੁੱਟ ਦੇ ਰਾਵਣ ਦਾ ਦਹਿਣ ਹੋਵੇਗਾ।