Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

 

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

ਲੁਧਿਆਣਾ, 19 ਅਕਤੂਬਰ - ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅੱਜ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਦਫ਼ਤਰ ਵਿੱਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਤੋਂ ਕਰੀਬ 4 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਉਹ ਸਿੱਧੇ ਆਪਣੀ ਗੱਡੀ ਵਿੱਚ ਬੈਠੇ ਅਤੇ ਤੇਜ਼ੀ ਨਾਲ ਨਿਕਲ ਗਏ।

ਉਨ੍ਹਾਂ ਦਾ ਨਾਂ ਵਿਵਾਦਤ ਵੀਡੀਓ ਨਾਲ ਜੁੜੇ ਮਾਮਲੇ ਵਿੱਚ ਗੁਰੂਗ੍ਰਾਮ ਵਿੱਚ ਫੋਰੈਂਸਿਕ ਸਾਇੰਸ ਲੈਬ (ਐੱਫ.ਐੱਸ.ਐੱਲ.) ਦੀ ਰਿਪੋਰਟ ਤਿਆਰ ਕਰਵਾਉਣ ਵਿੱਚ ਕਥਿਤ ਗੜਬੜੀ ਵਿੱਚ ਸਾਹਮਣੇ ਆਇਆ ਹੈ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਵਿਵਾਦਤ ਵੀਡੀਓ ਦੀ ਫ਼ਰਜ਼ੀ ਰਿਪੋਰਟ ਤਿਆਰ ਕਰਵਾਉਣ ਬਦਲੇ 10 ਲੱਖ ਰੁਪਏ ਦਾ ਲੈਣ-ਦੇਣ ਕੀਤਾ। ਇਸ ਮਾਮਲੇ ਵਿੱਚ ਗੁਰੂਗ੍ਰਾਮ ਪੁਲਿਸ ਨੇ ਕਥਿਤ ਤੌਰ ‘ਤੇ ਫ਼ਰਜ਼ੀ ਫੋਰੈਂਸਿਕ ਅਤੇ ਸਾਈਬਰ ਵਿਸ਼ਲੇਸ਼ਣ ਰਿਪੋਰਟ ਤਿਆਰ ਕਰਨ ਦੀ ਸਾਜ਼ਿਸ਼ ਦੇ ਦੋਸ਼ ਵਿੱਚ ਅਰੁਣ ਮੇਹਰਚੰਦੂ (25) ਅਤੇ ਅੰਕਿਤ (25) ਨੂੰ ਗ੍ਰਿਫ਼ਤਾਰ ਕੀਤਾ ਸੀ।ਹਾਲਾਂਕਿ, ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਨਹੀਂ ਹੋ ਸਕੀ ਹੈ।