Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

 

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

ਚੰਡੀਗੜ੍ਹ, 18 ਅਕਤੂਬਰ - ਸਵਰਗੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਅਸਲ ‘ਚ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੇ ਸਟੇਜ ‘ਤੇ ਮੂਸੇਵਾਲਾ ਦੇ ਮਸ਼ਹੂਰ ਥਾਪੀ ਸਟਾਈਲ ਦੀ ਨਕਲ ‘ਚ ਥਾਪੀ ਮਾਰੀ ਅਤੇ ਫੇਰ ਉਸ ਨੇ ਹੱਥ ਨਾਲ ਪਿਸਤੌਲ ਵਰਗੇ ਇਸ਼ਾਰੇ ਕੀਤੇ। ਜਿਸ ਨੂੰ ਲੈ ਕੇ ਇਹ ਸਾਰਾ ਵਿਵਾਦ ਖੜ੍ਹਾ ਹੋਇਆ, ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਇਹ ਘਟਨਾ ਟੋਰਾਂਟੋ ਵਿੱਚ “ਸਾਈਨ ਟੂ ਗੌਡ ਵਰਲਡ ਟੂਰ” ਹੋਲੋਗ੍ਰਾਮ ਕੰਸਰਟ ਨਾਲ ਸਬੰਧਤ ਹੈ। ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ, ਬਾਲ ਅਧਿਕਾਰ ਸੰਗਠਨ ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਨੋਟਿਸ ਲਿਆ ਹੈ।

ਸੰਗਠਨ ਨੇ ਬੱਚੇ ਦੇ ਪਿਤਾ ਬਲਕੌਰ ਸਿੰਘ ਅਤੇ ਮਾਂ ਚਰਨ ਕੌਰ ਵਿਰੁੱਧ ਮਾਨਸਾ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸੰਗਠਨ ਨੇ ਬੱਚੇ ਲਈ ਸੁਰੱਖਿਆ ਅਤੇ ਕਾਉਂਸਲਿੰਗ ਦੀ ਮੰਗ ਕੀਤੀ ਹੈ। ਸੰਗਠਨ ਦਾ ਤਰਕ ਹੈ ਕਿ ਇੰਨੀ ਛੋਟੀ ਉਮਰ ਵਿੱਚ ਕਿਸੇ ਬੱਚੇ ਨੂੰ ਹਿੰਸਾ ਜਾਂ ਬੰਦੂਕਾਂ ਨਾਲ ਸਬੰਧਤ ਇਸ਼ਾਰੇ ਕਰਨ ਲਈ ਉਤਸ਼ਾਹਿਤ ਕਰਨਾ ਉਨ੍ਹਾਂ ਦੇ ਮਾਨਸਿਕ ਵਿਕਾਸ ਲਈ ਬਹੁਤ ਨੁਕਸਾਨਦੇਹ ਹੈ, ਇਸ ਮਾਮਲੇ ‘ਚ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ‘ਤੇ ਕਾਰਵਾਈ ਹੋਣੀ ਚਾਹੀਦੀ ਹੈ।