Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

 

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

ਚੰਡੀਗੜ੍ਹ, 23 ਅਕਤੂਬਰ 2026 - ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਕਾਰਵਾਈ ਸ਼ੁਰੂ ਹੁੰਦਿਆਂ ਹੀ ਹੰਗਾਮਾ ਹੋਇਆ। ਪੰਜਾਬ ਵਿਧਾਨ ਸਭਾ ਇਜਲਾਸ ਦੀ ਕਾਰਵਾਈ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ ਵੱਡੀ ਗਿਣਤੀ ਵਿੱਚ ਵੋਟਾਂ ਕੱਟੇ ਜਾਣ ਦਾ ਮੁੱਦਾ ਚੁੱਕਦਿਆਂ ਕੇਂਦਰ ਸਰਕਾਰ ਅਤੇ ਚੋਣ ਪ੍ਰਣਾਲੀ ’ਤੇ ਤਿੱਖੇ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਵੋਟ ਕੌਣ ਪਾਵੇਗਾ ਅਤੇ ਕਿਸ ਦੀ ਵੋਟ ਕੱਟੀ ਜਾਵੇਗੀ, ਇਹ ਤੈਅ ਕਰਨਾ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਦੇਸ਼ ਦੇ ਇੱਕ ਵੱਡੇ ਅਤੇ ਗੰਭੀਰ ਮੁੱਦੇ ’ਤੇ ਚਰਚਾ ਹੋ ਰਹੀ ਹੈ। ਉਨ੍ਹਾਂ ਪ੍ਰਸਤਾਵ ਲਿਆਉਣ ਦੀ ਇਜਾਜ਼ਤ ਦੇਣ ਲਈ ਸਪੀਕਰ ਦਾ ਧੰਨਵਾਦ ਕਰਦਿਆਂ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਇਹ ਪ੍ਰਸਤਾਵ ਲੋਕ ਸਭਾ, ਰਾਜ ਸਭਾ ਜਾਂ ਕਿਸੇ ਹੋਰ ਵਿਧਾਨ ਸਭਾ ਵਿੱਚ ਪੇਸ਼ ਨਹੀਂ ਹੋਇਆ। CM ਮਾਨ ਨੇ ਕਿਹਾ ਕਿ ਪੰਜਾਬ ਨੂੰ ਹਮੇਸ਼ਾ ਧੱਕੇਸ਼ਾਹੀ ਵਿਰੁੱਧ ਆਵਾਜ਼ ਉਠਾਉਣ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵੋਟਰ ਸੂਚੀਆਂ ਦੀ ਸੁਧਾਈ ਦੇ ਨਾਂ ’ਤੇ ਲੋਕਾਂ ਦੇ ਵੋਟ ਦੇ ਅਧਿਕਾਰ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ SIR ਦੇ ਬਹਾਨੇ 14 ਕਰੋੜ ਲੋਕਾਂ ਦੀਆਂ ਵੋਟਾਂ ਕੱਟੀਆਂ ਗਈਆਂ ਅਤੇ ਕਈ ਮਾਮਲਿਆਂ ਵਿੱਚ ਇਸ ਦਾ ਢੁੱਕਵਾਂ ਕਾਰਨ ਨਹੀਂ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅਦਾਲਤ ਤੱਕ ਪਹੁੰਚ ਕੀਤੀ, ਉਨ੍ਹਾਂ ਨੂੰ ਅਗਲੀ ਵਾਰ ਵੋਟ ਪਾਉਣ ਦੀ ਗੱਲ ਕਹੀ ਗਈ, ਜਿਸ ਨਾਲ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦਿਹਾੜੀਦਾਰ ਲੋਕਾਂ ਲਈ ਰੋਜ਼ੀ-ਰੋਟੀ ਛੱਡ ਕੇ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਵਾਸਤੇ ਵਾਰ-ਵਾਰ ਦਫ਼ਤਰਾਂ ਦੇ ਚੱਕਰ ਲਾਉਣਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਤੋਂ ਜਾਤੀ ਸਰਟੀਫਿਕੇਟ ਅਤੇ ਮਾਪਿਆਂ ਦੇ ਦਸਤਾਵੇਜ਼ ਮੰਗੇ ਜਾਂਦੇ ਹਨ ਤਾਂ ਉਨ੍ਹਾਂ ਲਈ ਇਹ ਸਭ ਪ੍ਰਬੰਧ ਕਰਨਾ ਆਸਾਨ ਨਹੀਂ ਹੁੰਦਾ।

ਭਗਵੰਤ ਮਾਨ ਨੇ ਹਰਿਆਣਾ ਅਤੇ ਮਹਾਰਾਸ਼ਟਰ ਦੀਆਂ ਚੋਣਾਂ ਦਾ ਹਵਾਲਾ ਦਿੰਦਿਆਂ ਸਵਾਲ ਕੀਤਾ ਕਿ ਦੋਵਾਂ ਸੂਬਿਆਂ ਵਿੱਚ ਇੱਕੋ ਦਿਨ ਵੋਟਿੰਗ ਕਿਉਂ ਨਹੀਂ ਕਰਵਾਈ ਜਾਂਦੀ। ਉਨ੍ਹਾਂ ਦੋਸ਼ ਲਾਇਆ ਕਿ ਵੋਟਰ ਸੂਚੀਆਂ ਵਿੱਚ ਗੜਬੜੀਆਂ ਰਾਹੀਂ ਚੋਣ ਨਤੀਜਿਆਂ ਨੂੰ ਪ੍ਰਭਾਵਿਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦਿੱਲੀ ਦੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਦੇ ਹਲਕੇ ਵਿੱਚ 40 ਹਜ਼ਾਰ ਵੋਟਾਂ ਕੱਟੀਆਂ ਗਈਆਂ ਸਨ ਅਤੇ ਉਹ ਲਗਭਗ 5 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਚੋਣ ਹਾਰੇ ਸਨ। ਮੁੱਖ ਮੰਤਰੀ ਨੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਚੋਣ ਕਮਿਸ਼ਨ ਨੂੰ ਵੋਟਰ ਸੂਚੀਆਂ ਵਿੱਚ ਹੋਣ ਵਾਲੀਆਂ ਤਬਦੀਲੀਆਂ ਬਾਰੇ ਪੂਰੀ ਜਾਣਕਾਰੀ ਅਤੇ ਪਾਰਦਰਸ਼ਤਾ ਯਕੀਨੀ ਬਣਾਉਣੀ ਚਾਹੀਦੀ ਹੈ।

CM ਮਾਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਅਤੇ ਕੇਂਦਰੀ ਜਾਂਚ ਬਿਊਰੋ (CBI) ਦੀ ਕਾਰਵਾਈ ਨੂੰ ਵੀ ਚੋਣਾਂ ਨਾਲ ਜੋੜਦਿਆਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਛਾਪੇ ਅਤੇ ਗ੍ਰਿਫ਼ਤਾਰੀਆਂ ਕੀਤੀਆਂ ਜਾਂਦੀਆਂ ਹਨ, ਜਦਕਿ ਚੋਣਾਂ ਤੋਂ ਬਾਅਦ ਕਈ ਮਾਮਲੇ ਠੰਢੇ ਪੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਬੰਗਾਲ, ਬਿਹਾਰ ਅਤੇ ਹਰਿਆਣਾ ਵਿੱਚ ਜਾਂਚ ਏਜੰਸੀਆਂ ਦੀ ਕਾਰਵਾਈ ਹੁੰਦੀ ਰਹੀ ਅਤੇ ਹੁਣ ਪੰਜਾਬ ਵਿੱਚ ਵੀ ED ਅਤੇ CBI ਦੀਆਂ ਕਾਰਵਾਈਆਂ ਹੋ ਰਹੀਆਂ ਹਨ। ਇਹ ਦੋਸ਼ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਲਾਏ।

ਮੁੱਖ ਮੰਤਰੀ ਨੇ ਆਪਣੇ ਵਿਦੇਸ਼ ਦੌਰੇ ਦੀ ਇਜਾਜ਼ਤ ਨਾਲ ਜੁੜਿਆ ਮਾਮਲਾ ਵੀ ਸਦਨ ਵਿੱਚ ਚੁੱਕਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸੱਦੇ ਮਿਲਦੇ ਹਨ ਅਤੇ ਪੰਜਾਬ ਦੇ ਉਤਪਾਦਾਂ ਨੂੰ ਕੌਮਾਂਤਰੀ ਪੱਧਰ ’ਤੇ ਉਤਸ਼ਾਹਿਤ ਕਰਨ ਦੇ ਮੌਕੇ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਇੱਕ ਕੌਮਾਂਤਰੀ ਫੂਡ ਫੈਸਟੀਵਲ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਨੂੰ ਸੱਦਾ ਮਿਲਿਆ ਸੀ, ਜਿੱਥੇ ਮਾਰਕਫੈੱਡ ਵੱਲੋਂ ਵੀ ਸਟਾਲ ਲਗਾਏ ਗਏ ਸਨ। ਪਰ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਮਿਲੀ, ਜਿਸ ਕਾਰਨ ਉਹ ਹਾਈ ਕੋਰਟ ਗਏ। ਮਾਨ ਨੇ ਦਾਅਵਾ ਕੀਤਾ ਕਿ ਅਦਾਲਤ ਨੇ ਪ੍ਰੋਟੋਕੋਲ ਮੁਤਾਬਕ ਪ੍ਰਬੰਧ ਕਰਨ ਲਈ ਕਿਹਾ ਸੀ, ਪਰ ਦਿੱਲੀ ਹਵਾਈ ਅੱਡੇ ’ਤੇ ਉਨ੍ਹਾਂ ਨੂੰ ਦੋ ਘੰਟੇ ਬਿਠਾਇਆ ਗਿਆ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸਾਮਾਨ ਵਿੱਚੋਂ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ, ਪਰ ਬਾਅਦ ਵਿੱਚ ਅਧਿਕਾਰੀਆਂ ਨੇ ਉੱਪਰੋਂ ਦਬਾਅ ਹੋਣ ਦੀ ਗੱਲ ਕਹੀ। ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ ਕੇਂਦਰੀ ਪ੍ਰਬੰਧਾਂ ’ਤੇ ਸਵਾਲ ਚੁੱਕੇ। CM ਮਾਨ ਨੇ ਚੋਣ ਕਮਿਸ਼ਨ ਅਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਸਬੰਧੀ ਵੀ ਟਿੱਪਣੀਆਂ ਕੀਤੀਆਂ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੌਰਾਨ ਸਰਕਾਰੀ ਫ਼ੈਸਲਿਆਂ ਅਤੇ ਜਾਂਚ ਏਜੰਸੀਆਂ ਦੀ ਕਾਰਵਾਈ ਦਾ ਅਸਰ ਸਿਆਸੀ ਮੁਕਾਬਲੇ ’ਤੇ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰਾਖੀ ਬਹੁਤ ਜ਼ਰੂਰੀ ਹੈ।

ਸਦਨ ਵਿੱਚ ਸਪੀਕਰ ਨੇ ਦੱਸਿਆ ਕਿ ਪੰਜਾਬੀ ਕਵੀ ਬਾਬਾ ਨਜਮੀ ਨੇ ਸ਼ੁਭਕਾਮਨਾਵਾਂ ਭੇਜੀਆਂ ਹਨ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਵੀ ਬਾਬਾ ਨਜਮੀ ਨਾਲ ਗੱਲ ਹੋਈ ਸੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਵਿੱਚ ਹੋਣ ਵਾਲੀ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਮਾਨ ਨੇ ਤਨਜ਼ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਫ਼ਰਾਂਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਪਾਕਿਸਤਾਨ ਜਾਣ ਦੀ ਇਜਾਜ਼ਤ ਕਿਵੇਂ ਮਿਲੇਗੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਾ ਰਹੇ ਤਾਂ ਉਹ ਉੱਥੇ ਮੱਥਾ ਟੇਕਣ ਜਾਣਗੇ। ਇਸ ’ਤੇ ਸਪੀਕਰ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਜਵਾਬ ਦਿੱਤਾ।