ਚੰਡੀਗੜ੍ਹ, 21 ਅਕਤੂਬਰ - ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ Suo- Moto ਨੋਟਿਸ ਲਿਆ ਹੈ। ਇੱਕ ਵਾਇਰਲ ਵੀਡੀਓ ਵਿੱਚ ਔਰਤਾਂ ਪ੍ਰਤੀ ਕਥਿਤ ਤੌਰ ’ਤੇ ਇਤਰਾਜ਼ਯੋਗ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੇ ਜਾਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਹ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਡਾਇਰੈਕਟਰ ਨੂੰ ਨੋਟਿਸ ਜਾਰੀ ਕੀਤੇ ਹਨ। ਕਮਿਸ਼ਨ ਵੱਲੋਂ ਇਹ ਕਾਰਵਾਈ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਕੀਤੀ ਗਈ ਹੈ। ਸਬੰਧਤ ਅਧਿਕਾਰੀਆਂ ਨੂੰ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ 23 ਅਕਤੂਬਰ 2026 ਤੱਕ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।


Social Plugin